Harjot Singh Bains: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਸਕਾਲਰਸ਼ਿਪ ਨਾ ਆਉਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ।
ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਸਕਾਲਰਸ਼ਿਪ ਨਾ ਆਉਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਵਿੱਚ ਬੈਠਣ ਤੋਂ ਰੋਕਣ ਦਾ ਯਤਨ ਕੀਤਾ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕਰ ਦਿੱਤੀ ਜਾਵੇ ਕਿ ਜੇਕਰ ਕਿਸੇ ਵਿਦਿਆਰਥੀ ਦੀ ਸਕਾਲਰਸ਼ਿਪ ਦਾ ਕੋਈ ਵੀ ਮਾਮਲਾ ਪੈਂਡਿੰਗ ਚੱਲ ਰਿਹਾ ਹੋਵੇ ਤਾਂ ਉਸ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਨਾ ਰੋਕਿਆ ਜਾਵੇ।
Technical Education Minister @HarjotBains directed all government and private universities and colleges in the state not to prevent any student from appearing in the examination due to non-receipt of scholarships. pic.twitter.com/Qa0eXxyTur
— Government of Punjab (@PunjabGovtIndia) June 6, 2023
ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਹਦਾਇਤਾਂ ਦੀ ਕਿਸੇ ਵੀ ਕਾਲਜ/ਯੂਨੀਵਰਸਟੀ ਵਲੋਂ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਬੈਂਸ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਤੁਰੰਤ ਨੋਟਿਸ ਤੁਰੰਤ ਜਾਰੀ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h