ਸੋਮਵਾਰ, ਮਈ 12, 2025 05:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਧਾਲੀਵਾਲ

10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ

by Gurjeet Kaur
ਮਈ 19, 2023
in ਪੰਜਾਬ
0

Chandigarh:  ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਧਾਲੀਵਾਲ ਨੇ ਕਿਹਾ ਕਿ ਜਿਹੜੇ ਲੋਕ 31 ਮਈ ਤੱਕ ਕਬਜ਼ਾ ਨਹੀਂ ਛੱਡਣਗੇ ਉਨ੍ਹਾਂ ਖਿਲਾਫ 1 ਜੂਨ ਤੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਗੱਲ ‘ਤੇ ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕਈ ਲੋਕਾਂ ਨੇ ਸਰਕਾਰੀ ਜ਼ਮੀਨਾਂ ‘ਤੇ 30-30 ਸਾਲ ਤੋਂ ਕਬਜ਼ਾ ਕੀਤਾ ਹੋਇਆ ਹੈ ਅਤੇ ਅਜਿਹੇ ਲੋਕ ਜੇਕਰ ਹਾਲੇ ਵੀ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਕਬਜ਼ੇ ਨਹੀਂ ਛੱਡਣਗੇ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸੂਬਾ ਸਰਕਾਰ ਮਜ਼ਬੂਰ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਾਲ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਹੋਣ ਕਰਕੇ ਹਾਲੇ 4-5 ਦਿਨ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਹੁਣ ਤੱਕ 189 ਏਕੜ ਜ਼ਮੀਨ ਦਾ ਕਬਜ਼ਾ ਖੁਦ ਲੋਕਾਂ ਨੇ ਛੱਡ ਦਿੱਤਾ ਹੈ।

ਉਨ੍ਹਾਂ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ।

ਧਾਲੀਵਾਲ ਨੇ ਇਕ ਗੱਲ ਸਪੱਸ਼ਟ ਕੀਤੀ ਕਿ ਇਸ ਮੁਹਿੰਮ ਦੌਰਾਨ ਕਿਸੇ ਦੇ ਘਰ ਨੂੰ ਢਾਹਿਆ ਨਹੀਂ ਜਾਵੇਗਾ ਪਰ ਅਜਿਹੇ ਕਾਬਜ਼ਕਾਰਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਕਾਨੂੰਨ ਅਨੁਸਾਰ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapCabinet Ministerkuldeep dhaliwalpro punjab tvpunjab government
Share202Tweet126Share51

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.