AAP Protest for Kejriwal: ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਦਿੱਲੀ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਕਈ ਥਾਵਾਂ ‘ਤੇ ਪੁਲਿਸ ਨੇ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਲਿਆ ਅਤੇ ਕਈ ਥਾਵਾਂ ‘ਤੇ ‘ਆਪ’ ਵਰਕਰਾਂ ‘ਤੇ ਲਾਠੀਚਾਰਜ ਵੀ ਕੀਤਾ ਗਿਆ, ਜਿਸ ‘ਚ ਕਈ ਵਰਕਰ ਤੇ ਆਗੂ ਜ਼ਖ਼ਮੀ ਹੋ ਗਏ। ਸੀਬੀਆਈ ਦਫ਼ਤਰ ਅੱਗੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਅਣਪਛਾਤੀ ਥਾਂ ’ਤੇ ਲਿਜਾਇਆ ਗਿਆ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਅਤੇ ਦਸ਼ਾ ਬਦਲ ਦਿੱਤੀ ਹੈ। ਉਨ੍ਹਾਂ ਨੇ ਦਿੱਲੀ ਵਿੱਚ ਭਾਜਪਾ ਨੂੰ ਦੋ ਵਾਰ ਹਰਾਇਆ ਸੀ। ਤੀਜੀ ਬਾਰ ਐਮਸੀਡੀ ਵਿੱਚ ਵੀ ਭਾਜਪਾ ਨੂੰ ਹਰਾਇਆ।
ਇਨ੍ਹਾਂ ਸਾਰੀਆਂ ਘਟਨਾਵਾਂ ਪਿੱਛੇ ਕਾਰਨ ਇਹ ਹੈ ਕਿ ਸਾਡੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ ਅਤੇ ਇਮਾਨਦਾਰੀ ਨਾਲ ਸਰਕਾਰ ਚਲਾਉਂਦੀ ਹੈ। ਦਿੱਲੀ ਵਿੱਚ 1 ਰੁਪਏ ਦਾ ਕਰਜ਼ਾ ਨਹੀਂ ਲਿਆ। ਬਿਜਲੀ ਮੁਫ਼ਤ ਕਰ ਦਿੱਤੀ। ਮੁਹੱਲਾ ਕਲੀਨਿਕ ਅਤੇ ਸਕੂਲ ਬਣਾਏ। ਦਿੱਲੀ ਦਾ ਬਜਟ ਪਹਿਲਾਂ ਤੋਂ ਤਿੰਨ ਗੁਣਾ ਵਧ ਚੁੱਕਾ ਹੈ। ਜੇਕਰ ਦਿੱਲੀ ਵਿੱਚ ਸਾਡੀ ਪਾਰਟੀ ਨੇ ਕੋਈ ਮਾਫੀਆ ਪਾਲਿਆ ਹੁੰਦਾ ਤਾਂ ਇਹ ਬਜਟ ਕਦੇ ਨਾ ਵਧਦਾ।
ਪੰਜਾਬ ਵਿੱਚ ਸਾਡੀ ਸਰਕਾਰ ਬਣੀ ਨੂੰ 13 ਮਹੀਨੇ ਹੋਏ ਹਨ। ਅਸੀਂ ਪੰਜਾਬ ਅੰਦਰ 28000 ਨੌਕਰੀਆਂ ਦਿੱਤੀਆਂ। ਅੱਜ 82 ਫ਼ੀਸਦ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ਬਿਜਲੀ ਬੋਰਡ ਨੂੰ ਸਬਸਿਡੀ ਦੇ ਸਾਰੇ ਪੈਸੇ ਵੀ ਦੇ ਦਿੱਤੇ ਗਏ ਹਨ। 504 ਮੁਹੱਲਾ ਕਲੀਨਿਕ ਪੰਜਾਬ ਵਿੱਚ ਖੁੱਲ੍ਹ ਚੁੱਕੇ ਹਨ। ਸਕੂਲ ਆਫ਼ ਐਮੀਨੈਂਸ ਖੁੱਲ੍ਹ ਰਹੇ ਹਨ। ਇਹ ਸਭ ਉਦੋਂ ਹੀ ਸੰਭਵ ਹੋ ਸਕਿਆ ਹੈ ਜਦੋਂ ਪੰਜਾਬ ਵਿੱਚ ਇਮਾਨਦਾਰ ਸਰਕਾਰ ਆਈ। ਅਸੀਂ ਸਾਰਾ ਮਾਫੀਆ ਖਤਮ ਕਰ ਦਿੱਤਾ ਹੈ ਅਤੇ ਮਾਫੀਆ ਨੂੰ ਜਾਣ ਵਾਲਾ ਪੈਸਾ ਪੰਜਾਬ ਦੇ ਖਜ਼ਾਨੇ ‘ਚ ਪਾ ਪਾਇਆ ਹੈ।
ਭਾਜਪਾ ਨੂੰ ਇਹ ਬਰਦਾਸ਼ਤ ਨਹੀਂ ਹੋ ਰਹੀ ਕਿ ਥੋੜੇ ਸਮੇਂ ਵਿੱਚ ਹੀ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ। ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਪ੍ਰਧਾਨ ਮੰਤਰੀ ਮੋਦੀ ਤੋਂ ਬਰਦਾਸ਼ਤ ਨਹੀਂ ਹੋ ਰਹੀ ਹੈ। ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਦੋਵਾਂ ਨੂੰ ਫੜ ਕੇ ਜੇਲ੍ਹ ਵਿੱਚ ਡੱਕ ਦਿੱਤਾ।
ਦੇਸ਼ ਵਿਰੋਧੀ ਤਾਕਤਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਰਤ ਹੁਣ ਰੁਕੇਗਾ ਨਹੀਂ- ਕੇਜਰੀਵਾਲ
ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਇੱਕ ਮਹਾਨ ਦੇਸ਼ ਹੈ। 75 ਸਾਲਾਂ ਬਾਅਦ ਭਾਰਤ ਦੀ ਰਾਜਧਾਨੀ ਵਿੱਚ ਇੱਕ ਅਜਿਹੀ ਸਰਕਾਰ ਆਈ ਜਿਸ ਨੇ ਦੇਸ਼ ਵਿੱਚ ਇੱਕ ਉਮੀਦ ਜਗਾਈ ਹੈ। ਪਹਿਲੀ ਵਾਰ ਸਕੂਲ ਚੰਗੇ ਬਣਨ ਲੱਗੇ ਹਨ। ਗਰੀਬਾਂ ਨੂੰ ਚੰਗਾ ਇਲਾਜ ਮਿਲਣਾ ਸ਼ੁਰੂ ਹੋ ਗਿਆ ਹੈ।
ਦਿੱਲੀ ਦੀ ਤਰੱਕੀ ਦੇਖ ਕੇ ਪੂਰੇ ਦੇਸ਼ ਵਿੱਚ ਇੱਕ ਉਮੀਦ ਜਾਗੀ ਕਿ ਜੇਕਰ ਦਿੱਲੀ ਦਾ ਵਿਕਾਸ ਹੋ ਸਕਦਾ ਹੈ ਤਾਂ ਬਾਕੀ ਰਾਜਾਂ ਦਾ ਵੀ ਜ਼ਰੂਰ ਵਿਕਾਸ ਹੋ ਸਕਦਾ ਹੈ। ਪਰ ਕੁਝ ਲੋਕ ਚਾਹੁੰਦੇ ਹਨ ਕਿ ਭਾਰਤ ਦੀ ਤਰੱਕੀ ਨਾ ਹੋਵੇ। 75 ਸਾਲ ਤਕ ਇਨ੍ਹਾਂ ਤਾਕਤਾਂ ਨੇ ਭਾਰਤ ਨੂੰ ਪਿਛੜਾ ਬਣਾ ਕੇ ਰੱਖਿਆ।
ਕੇਜਰੀਵਾਲ ਨੇ ਕਿਹਾ ਕਿ ਮੈਂ ਉਨ੍ਹਾਂ ਦੇਸ਼ ਵਿਰੋਧੀ ਤਾਕਤਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਭਾਰਤ ਹੁਣ ਰੁਕੇਗਾ ਨਹੀਂ। ਹੁਣ ਲੋਕ ਸਮਝ ਚੁਕੇ ਹਨ। ਹੁਣ ਭਾਰਤ ਤਰੱਕੀ ਕਰੇਗਾ ਅਤੇ ਅੱਗੇ ਵਧੇਗਾ। ਅਜਿਹੀ ਗਿਦੜ ਧਮਕੀਆਂ ਤੋਂ ਭਾਰਤ ਦੇ ਲੋਕ ਡਰਨ ਵਾਲੇ ਨਹੀਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h