ਵੀਰਵਾਰ, ਅਕਤੂਬਰ 30, 2025 07:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ’ਚ ਉਦਯੋਗਾਂ ਨੂੰ ਪ੍ਰਫੁਲਿਤ ਕਰਨ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਕੈਬਨਿਟ ਮੰਤਰੀ ਜਿੰਪਾ

Punjab News: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ‘ਹੁਸ਼ਿਆਰਪੁਰ ਲਾਰਜ ਐਂਡ ਮੀਡੀਅਮ ਇੰਡਸਟਰੀ ਐਸੋਸੀਏਸ਼ਨ’ ਦੀ ਸਾਲਾਨਾ ਮੀਟਿੰਗ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸੀ।

by ਮਨਵੀਰ ਰੰਧਾਵਾ
ਅਪ੍ਰੈਲ 8, 2023
in ਪੰਜਾਬ
0

Punjab Cabinet Minister: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ‘ਹੁਸ਼ਿਆਰਪੁਰ ਲਾਰਜ ਐਂਡ ਮੀਡੀਅਮ ਇੰਡਸਟਰੀ ਐਸੋਸੀਏਸ਼ਨ’ (Hoshiarpur Large and Medium Industry Association) ਦੀ ਸਾਲਾਨਾ ਮੀਟਿੰਗ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਅਤੇ ਉਨ੍ਹਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਸੂਬੇ ਵਿਚ ਉਦਯੋਗਾਂ ਨੂੰ ਬੜਾਵਾਂ ਦੇਣ ਲਈ ਸਰਕਾਰ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਉਦਯੋਗਾਂ ਨੂੰ ਮਿਲਣ ਵਾਲੀ ਕਲੀਅਰੈਂਸ ਨੂੰ ਕਾਫ਼ੀ ਆਸਾਨ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਸੂਬਾ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅੰਮ੍ਰਿਤ ਸਾਗਰ ਮਿੱਤਲ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਐਡਵੋਕੇਟ ਇੰਦਰਪਾਲ ਸਿੰਘ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਐਸ.ਡੀ.ਐਮ ਪ੍ਰੀਤ ਇੰਦਰ ਸਿੰਘ ਬੈਂਸ, ਐਸੋਸੀਏਸ਼ਨ ਦੇ ਪ੍ਰਧਾਨ ਆਈ.ਐਮ.ਜੇ.ਐਸ ਸਿੱਧੂ, ਜਨਰਲ ਸਕੱਤਰ ਤਰੁਣ ਚਾਵਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਜਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਤੇ ਹੋਰ ਸੰਸਥਾਵਾਂ ਵੱਖ-ਵੱਖ ਰੈਗੂਲੇਟਰੀ ਕਲੀਅਰੈਂਸ ਅਤੇ ਸੇਵਾਵਾਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਸਰਕਾਰ ਵਲੋਂ ਕਰੀਬ 117 ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਵਿਚ ਰੈਗੂਲੇਅਰੀ ਕਲੀਅਰੈਂਸ ਜਿਵੇਂ ਕਿ ਚੇਂਜ ਆਫ਼ ਲੈਂਡ ਯੂਜ਼, ਪ੍ਰਦੂਸ਼ਣ, ਫਾਇਰ, ਬਾਅਲਰ ਰਜਿਸਟਰੇਸ਼ਨ ਆਦਿ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸਰਵਿਸਜ਼ ਜਿਵੇਂ ਕਿ ਸੋਸਾਇਟੀ ਰਜਿਸਟਰੇਸ਼ਨ, ਸ਼ਾਪ ਅਸਟੈਬਲਿਸ਼ਮੈਂਟ, ਇੰਡਸਟਰੀਲ ਪਲਾਂਟ ਅਲਾਟਮੈਂਟ, ਬਾਅਲਰ ਰੀਨਿਊ, ਪ੍ਰਦੂਸ਼ਣ ਸਰਟੀਫਿਕੇਟ ਰੀਨਿਊ, ਐਕਸਾਈਜ ਤੇ ਟੈਕਸੇਸ਼ਨ ਸਬੰਧੀ ਸਰਵਿਸਜ਼ ਆਦਿ ਇਕ ਹੀ ਪੋਰਟਲ ’ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸੂਬਾ ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅੰਮ੍ਰਿਤ ਸਾਗਰ ਮਿੱਤਲ ਨੇ ਕਿਹਾ ਕਿ 1500 ਕਰੋੜ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਚ ਹੀ ਸੋਨਾਲੀਕਾ ਆਪਣੇ ਉਦਯੋਗ ਦਾ ਵਿਸਥਾਰ ਕਰੇਗਾ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨਵੇਂ ਉਦਯੋਗ ਸਥਾਪਿਤ ਕਰਨ ਵਾਲਿਆਂ ਨੂੰ ਕਾਫ਼ੀ ਲਾਭ ਮਿਲੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੀ ਉਦਯੋਗਿਕ ਇਕਾਈਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਇੰਡਸਟਰੀਜ ਨੇ ਬੇਹਤਰੀਨ ਭੂਮਿਕਾ ਨਿਭਾਈ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਉਦਯੋਗਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਜੀ.ਐਮ ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ, ਜੀ.ਐਨ.ਏ ਗਰੁੱਪ ਦੇ ਐਮ.ਡੀ ਗੁਰਦੀਪ ਸਿੰਘ ਸੀਹਰਾ, ਵਰਧਮਾਨ ਯਾਰਨ ਐਂਡ ਥਰੈਡ ਗਰੁੱਪ ਦੇ ਐਮ.ਡੀ ਸੰਜੀਵ ਨਰੂਲਾ, ਸੋਨਾਲੀਕਾ ਗਰੁੱਪ ਦੇ ਡਾਇਰੈਕਟਰ ਅਕਸ਼ੇ ਸਾਂਗਵਾਨ, ਵਾਸਲ ਐਜੂਕੇਸ਼ਨਲ ਗਰੁੱਪ ਦੇ ਚੇਅਰਮੈਨ ਸੰਜੀਵ ਵਾਸਲ, ਡੀ.ਏ.ਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸੋਨਾਲੀਕਾ ਗਰੁੱਪ ਦੇ ਵਾਈਸ ਪ੍ਰੈਜੀਡੈਂਟ ਅਤੁਲ ਸ਼ਰਮਾ, ਜੇ.ਐਸ ਚੌਹਾਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpaHoshiarpur Large and Medium Industry Associationpro punjab tvPromoting Industries in Punjabpunjab cabinet ministerpunjab newspunjabi news
Share220Tweet138Share55

Related Posts

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 29, 2025

ਹੜ੍ਹਾਂ ਨਾਲ ਤਬਾਹ ਹੋਏ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਮੁੱਖ ਮੰਤਰੀ ਮਾਨ

ਅਕਤੂਬਰ 29, 2025

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ‘ਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਅਕਤੂਬਰ 29, 2025

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

ਅਕਤੂਬਰ 29, 2025
Load More

Recent News

ਭਾਰਤ-ਆਸਟ੍ਰੇਲੀਆ ਦਾ ਪਹਿਲਾ T-20 ਮੈਚ ਮੀਂਹ ਕਾਰਨ ਰੱਦ, ਸਿਰਫ਼ 58 ਗੇਂਦਾਂ ਖੇਡੀਆਂ ਜਾ ਸਕੀਆਂ

ਅਕਤੂਬਰ 29, 2025

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.