ਹੁਸ਼ਿਆਰਪੁਰ: ਵਾਤਾਵਰਨ ਅਤੇ ਚੌਗਿਰਦੇ ਨੂੰ ਸਾਫ਼ ਅਤੇ ਸਵੱਛ ਰੱਖਣ ’ਚ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਿਰੰਕਾਰੀ ਮਿਸ਼ਨ ਵਲੋਂ ‘ਸਵੱਛ ਜਲ ਸਵੱਛ ਮਨ’ ਤਹਿਤ ਰੇਲਵੇ ਸਟੇਸ਼ਨ ਹੁਸ਼ਿਆਰਪੁਰ ਦੇ ਬਾਹਰ ਚਲਾਈ ਗਈ ਸਫ਼ਾਈ ਮੁਹਿੰਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ।
ਮਾਤਾ ਸੁਭੱਦਰਾ ਦੀ ਦੇਖ-ਰੇਖ ਵਿਚ ਚਲਾਈ ਗਈ ਇਸ ਸਫ਼ਾਈ ਮੁਹਿੰਮ ਵਿਚ ਮਿਸ਼ਨ ਦੇ 500 ਤੋਂ ਵੱਧ ਵਲੰਟੀਅਰਾਂ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਸ਼ਹਿਰ ਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਸਵੱਛਤਾ ਦੇ ਖੇਤਰ ਵਿਚ ਹੁਸ਼ਿਆਰਪੁਰ ਨੂੰ ਮੋਹਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਜਿਥੇ ਆਪਣਾ ਬਣਦਾ ਯੋਗਦਾਨ ਦੇ ਰਹੀਆਂ ਹਨ, ਉਥੇ ਜ਼ਿਲ੍ਹਾ ਵਾਸੀਆਂ ਨੂੰ ਵੀ ਵੱਧ ਚੜ੍ਹ ਕੇ ਇਸ ਕੰਮ ਵਿਚ ਸਹਿਯੋਗ ਕਰਦਿਆਂ ਸਵੱਛਤਾ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੇ ਸ਼ਹਿਰ ਨੂੰ ਸੁੰਦਰ ਅਤੇ ਸਵੱਛ ਬਣਾਉਣ ਲਈ ਜੰਗੀ ਪੱਧਰ ’ਤੇ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਗੰਦਗੀ ਮੁਕਤ ਕਰਨ ਲਈ ਇਕ ਡੰਪ ਬੰਦ ਕਰਵਾਇਆ ਗਿਆ ਹੈ ਅਤੇ ਇਸੇ ਤਰ੍ਹਾਂ ਵਾਰੋ-ਵਾਰੀ ਸਾਰੇ ਡੰਪ ਬੰਦ ਕੀਤੇ ਜਾਣਗੇ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਖੁਦ ਸਫ਼ਾਈ ਕਰਕੇ ਮੁਹਿੰਮ ਵਿਚ ਹਿੱਸਾ ਲਿਆ। ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼ੇ੍ਰਣੀ ਵਿਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h