ਬੁੱਧਵਾਰ, ਜੂਨ 10, 2026 01:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਨ ਅਰੋੜਾ ਵੱਲੋਂ ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਲਈ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼

by Gurjeet Kaur
ਜਨਵਰੀ 6, 2023
in ਪੰਜਾਬ
0

AAP Minister Aman Arora : ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ ਜਾ ਸਕਣ।

ਇੱਥੇ ਪੇਡਾ ਭਵਨ ਵਿਖੇ ਇਸ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਸਬੰਧਤ ਵਿਭਾਗਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਲਈ ਆਪਣੇ ਵਿਭਾਗਾਂ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੋਲਰਾਈਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਸਾਫ਼-ਸੁਥਰੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਰਕਾਰ ਦੀ ਇਹ ਵਾਤਾਵਰਣ-ਪੱਖੀ ਪਹਿਲਕਦਮੀ ਊਰਜਾ ਖੇਤਰ ਨੂੰ ਕਾਰਬਨ ਰਹਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿਉਂਕਿ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਅਧੀਨ ਲਾਗੂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀ.ਵੀ. ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਅਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ।

ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸਬੰਧਤ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ ਵਿੱਤੀ ਬੋਝ ਨੂੰ ਤਕਰੀਬਨ 40 ਤੋਂ 50 ਫ਼ੀਸਦ ਘਟਾ ਦੇਣਗੇ ਅਤੇ ਬੱਚਤ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਉਤੇ ਖ਼ਰਚ ਕੀਤੀ ਜਾਵੇਗੀ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਕ੍ਰਾਂਤੀਕਾਰੀ ਕਦਮ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aapAAP Minister Aman Arorapro punjab tvpunjab governmentpunjabi news
Share217Tweet136Share54

Related Posts

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 9, 2026

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜੂਨ 9, 2026
Load More

Recent News

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026

ਪੰਜਾਬ ਸਰਕਾਰ ਵੱਲੋਂ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜੂਨ 9, 2026

ਮਨਪ੍ਰੀਤ ਸਿੰਘ ਇਆਲੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਚ ਹੋਏ ਸ਼ਾਮਿਲ

ਜੂਨ 9, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.