Punjab Anganwadi Centers: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ, ਔਰਤਾਂ, ਨਾਬਾਲਗ ਕੁੜੀਆਂ ਅਤੇ ਬਜੁਰਗਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਰਾਜ ਦੇ ਆਂਗਣਵਾੜੀ ਸੈਂਟਰਾਂ ਨੂੰ ਸਕਸ਼ਮ ਬਣਾਉਣ ਲਈ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਪੋਸ਼ਣ ਅਭਿਆਨ ਤਹਿਤ ਵਿਭਾਗ ਵੱਲੋਂ ਲਾਗੂ ਕੀਤਾ ਜਾ ਰਿਹਾ ਹੈ, ਤਾਂ ਜੋ ਆਂਗਣਵਾੜੀ ਸੈਂਟਰਾਂ ਦੀਆਂ ਗਤੀਵਿਧੀਆਂ ਨੂੰ ਬਲਾਕ ਪੱਧਰ, ਜਿਲ੍ਹਾ ਪੱਧਰ, ਰਾਜ ਪੱਧਰ ਅਤੇ ਕੌਮੀ ਪੱਧਰ ਤੇ ਵਾਚਿਆ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਪਾਰਦਰਸ਼ਤਾ ਦੇ ਨਾਲ ਬਣਦੀਆਂ ਸੇਵਾਵਾਂ ਮੁਹੱਈਆ ਕਰਵਾਈਆ ਜਾ ਸਕਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆਂ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸ਼ਨ ਟਰੈਕਰ ਇੱਕ ਲਾਭਪਾਤਰੀ-ਕੇਂਦ੍ਰਿਤ ਸੇਵਾ ਡਿਲੀਵਰੀ ਐਪਲੀਕੇਸ਼ਨ ਹੈ ਜੋ ਰੀਅਲ-ਟਾਈਮ ਡੇਟਾ ਅਤੇ ਵਿਸ਼ਲੇਸ਼ਣ ਪ੍ਰਦਾਨ ਕਰਦੀ ਹੈ। ਵਿਭਾਗ ਨੇ 1 ਜੂਨ 2023 ਤੋਂ ਰਾਜ ਭਰ ਦੇ 27,314 ਆਂਗਣਵਾੜੀ ਕੇਂਦਰਾਂ ਵਿੱਚ ਇਸ ਐਪਲੀਕੇਸ਼ਨ ਨੂੰ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਹਰੇਕ ਆਂਗਣਵਾੜੀ ਵਰਕਰ ਨੂੰ 2000 ਰੁਪਏ ਦਾ ਸਾਲਾਨਾ ਡਾਟਾ ਚਾਰਜ ਦਿੱਤਾ ਜਾਵੇਗਾ।
ਡਾ.ਬਲਜੀਤ ਕੌਰ ਨੇ ਕਿਹਾ ਕਿ ਇਸ ਪਹਿਲਕਦਮੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਅਤੇ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ 1 ਜੂਨ 2023 ਤੋਂ 15 ਜੂਨ 2023 ਤੱਕ ਇੱਕ ਸਿਖਲਾਈ ਪੰਦਰਵਾੜਾ ਮੁਹਿੰਮ ਦਾ ਆਯੋਜਨ ਕੀਤਾ ਗਿਆ ਹੈ। ਇਸ ਮੁਹਿੰਮ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਐਪਲੀਕੇਸ਼ਨ ਦੀ ਵਰਤੋਂ ਕਰਨ ਬਾਰੇ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਸੈਸ਼ਨ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਬਾਲ ਪ੍ਰੋਜੈਕਟ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਦੇ ਤਾਲਮੇਲ ਵਿੱਚ ਸਰਕਲ ਅਤੇ ਬਲਾਕ ਪੱਧਰ ‘ਤੇ ਪੋਸ਼ਣ ਸਟਾਫ਼ ਦੁਆਰਾ ਕਰਵਾਏ ਜਾਣਗੇ।
Cabinet Minister Dr. Baljit Kaur said that training fortnight campaign is being conducted to digitize all Anganwadi Centres in Punjab & has asked to implement nutrition tracker application in Anganwadi centres that will provide real-time data and analytics. pic.twitter.com/EPqHQajQFb
— Government of Punjab (@PunjabGovtIndia) June 9, 2023
ਡਾ ਬਲਜੀਤ ਕੌਰ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ, ਰਾਜ ਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਵਾਧੂ ਦਸਤਾਵੇਜ਼ ਲੈ ਕੇ ਜਾਣ ਦੀ ਜ਼ਰੂਰਤ ਨੂੰ ਖਤਮ ਕਰਦੇ ਹੋਏ, ਪੋਸ਼ਣ ਟਰੈਕਰ ਐਪਲੀਕੇਸ਼ਨ ਦੀ ਵਰਤੋਂ ਕਰਨ ਦੇ ਯੋਗ ਹੋ ਜਾਣਗੀਆਂ। ਇਸ ਐਪਲੀਕੇਸ਼ਨ ਰਾਹੀਂ, ਉਹ ਲਾਭਪਾਤਰੀਆਂ ਦੇ ਘਰਾਂ ਦਾ ਦੌਰਾ ਕਰਨ, ਰਾਸ਼ਨ ਵੰਡਣ, ਬੱਚਿਆਂ ਨੂੰ ਰਜਿਸਟਰ ਕਰਨ, ਵਿਕਾਸ ਦੀ ਨਿਗਰਾਨੀ ਕਰਨ ਅਤੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਤੱਕ ਪਹੁੰਚ ਸਮੇਤ ਵੱਖ-ਵੱਖ ਕੰਮ ਆਨਲਾਈਨ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ਆਂਗਣਵਾੜੀ ਵਰਕਰਾਂ ਪੋਸ਼ਣ ਅਭਿਆਨ ਦੇ ਤਹਿਤ ਹੋਰ ਪ੍ਰੋਤਸਾਹਨ ਲਈ ਯੋਗ ਹੋਣਗੀਆਂ।
ਉਨ੍ਹਾਂ ਅੱਗੇ ਕਿਹਾ ਕਿ ਇਹ ਡਿਜੀਟਾਈਜੇਸ਼ਨ ਪ੍ਰਕਿਰਿਆ ਨਾ ਸਿਰਫ ਆਂਗਣਵਾੜੀ ਕੇਂਦਰਾਂ ਦੇ ਡੇਟਾ ਦੇ ਵਿਆਪਕ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਏਗੀ ਬਲਕਿ ਭਵਿੱਖ ਵਿੱਚ ਇਹਨਾਂ ਕੇਂਦਰਾਂ ਦੇ ਸਮੁੱਚੇ ਕੰਮਕਾਜ ਵਿੱਚ ਵੀ ਸੁਧਾਰ ਕਰੇਗੀ।
ਮੰਤਰੀ ਨੇ ਕਿਹਾ ਕਿ ਵਿਭਾਗ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਬਿਹਤਰ ਸੇਵਾਵਾਂ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਪੋਸ਼ਣ ਅਭਿਆਨ ਪਹਿਲ ਦੇ ਤਹਿਤ ਪੋਸ਼ਣ ਟਰੈਕਰ ਐਪਲੀਕੇਸ਼ਨ ਨੂੰ ਲਾਗੂ ਕਰਨਾ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h