Beating the Retreat ceremony: ਨਵੇਂ ਸਾਲ ਦੇ ਪਹਿਲੇ ਦਿਨ ਯਾਨੀ 1 ਜਨਵਰੀ ਤੋਂ ਭਾਰਤ-ਪਾਕਿ ਸਰਹੱਦ ਜੇਸੀਪੀ ਅਟਾਰੀ ਵਿਖੇ ਰੋਜ਼ਾਨਾ ਸ਼ਾਮ ਨੂੰ ਹੋਣ ਵਾਲੇ ਬੀਟਿੰਗ ਦ ਰਿਟਰੀਟ ਸਮਾਰੋਹ ਲਈ ਨਵੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।
ਪਹਿਲੀ ਕਤਾਰ ‘ਚ ਬੈਠੇ ਦੇਸ਼ ਦੇ ਇਸ ਇਤਿਹਾਸਕ ਸਮਾਰੋਹ ਨੂੰ ਦੇਖਣ ਲਈ ਸੈਲਾਨੀਆਂ ਨੂੰ ਹੁਣ ਬੀ.ਐੱਸ.ਐੱਫ ਹੈੱਡਕੁਆਰਟਰ ‘ਤੇ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਬੀਐਸਐਫ ਵਲੋਂ 4 ਦਸੰਬਰ, 2022 ਨੂੰ ਸ਼ੁਰੂ ਕੀਤੀ ਗਈ ਆਨਲਾਈਨ ਸਾਈਟ https://attari.bsf.gov.in/ ‘ਤੇ ਕਲਿੱਕ ਕਰਕੇ, ਕੋਈ ਵੀ ਸੈਲਾਨੀ ਆਪਣੇ ਤੇ ਆਪਣੇ ਪਰਿਵਾਰ ਲਈ ਵੀਵੀਆਈਪੀ ਸੀਟ ਲਈ ਰਜਿਸਟਰ ਕਰ ਸਕੇਗਾ।
ਬੀਐਸਐਫ ਸੈਕਟਰ ਹੈੱਡਕੁਆਰਟਰ ਖਾਸਾ ਦੇ ਡੀਆਈਜੀ ਸੰਜੇ ਗੌੜ ਨੇ ਕਿਹਾ ਕਿ ਇਸ ਸਾਈਟ ’ਤੇ ਰਜਿਸਟਰ ਹੋਣ ਨਾਲ ਸੈਲਾਨੀਆਂ ਦਾ ਸਮਾਂ ਬਚੇਗਾ ਅਤੇ ਉਨ੍ਹਾਂ ਨੂੰ ਨੰਬਰ ਲੈਣ ਲਈ ਰਸਤੇ ਵਿੱਚ ਬਹੁਤਾ ਰੁਕਣਾ ਨਹੀਂ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h