ਪੰਜਾਬ ਸਰਕਾਰ ਵੱਲੋਂ ਹੁਣ ਇੱਕ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਡੀਸੀ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।
ਦੱਸ ਦੇਈਏ ਕਿ ਇਸ ਤੋਂ ਇਲਾਵਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਜਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰੇਗਾ, ਉਸ ਬਾਰੇ ਪਹਿਲਾਂ ਐਲਾਨ ਕੀਤਾ ਜਾਵੇਗਾ।
ਤਾਂ ਜੋ ਸਾਰੇ ਲੋਕ ਡੀਸੀ ਦੇ ਦੌਰੇ ਦਾ ਫਾਇਦਾ ਚੁੱਕ ਸਕਣ। ਇਹ ਮੁਹਿੰਮ ਸਰਕਾਰ ਤੁਹਾਡੇ ਦਰਵਾਜ਼ੇ ‘ਤੇ ਮੁਹਿੰਮ’ ਅਧੀਨ ਚਲਾਈ ਜਾਵੇਗੀ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਡੀਸੀ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਦੌਰਾ ਕਰਨਗੇ।
ਇਸ ਦੇ ਨਾਲ ਹੀ, ਇਸ ਸਬੰਧ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਯੋਜਨਾਵਾਂ ਬਾਰੇ ਵੀ ਫੀਡਬੈਕ ਲਈ ਜਾਵੇਗੀ। ਇਹ ਰਿਪੋਰਟ ਸਰਕਾਰ ਤੱਕ ਪਹੁੰਚੇਗੀ। ਇਸ ਤੋਂ ਬਾਅਦ ਸਰਕਾਰ ਵੱਲੋਂ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।