ਐਤਵਾਰ, ਮਾਰਚ 8, 2026 05:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਹੁਣ ਪਾਵਰ ਕੱਟ ਤੋਂ ਪਹਿਲਾਂ ਹਰੇਕ ਵਿਅਕਤੀ ਨੂੰ ਮਿਲੇਗੀ SMS ਰਾਹੀਂ ਸੂਚਨਾ : ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ ਸ਼ਹਿਰ 'ਚ ਬਿਜਲੀ ਬੰਦ ਹੋਣ 'ਤੇ ਹਰੇਕ ਵਿਅਕਤੀ ਨੂੰ ਐੱਸਐੱਮਐੱਸ ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਵੀ ਦੱਸਿਆ ਜਾਵੇਗਾ ਕਿ ਕਿੰਨੇ ਤੋਂ ਕਿੰਨੇ ਵਜੇ ਤਕ ਬਿਜਲੀ ਬੰਦ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਬਿਜਲੀ ਮੰਤਰੀ ਪੰਜਾਬ ਨੇ ਸੋਮਵਾਰ ਨੂੰ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਤੋਂ ਕੰਪਿਊਟਰ 'ਤੇ

by Bharat Thapa
ਅਕਤੂਬਰ 10, 2022
in Featured, Featured News, ਪੰਜਾਬ
0

ਅੰਮ੍ਰਿਤਸਰ ਸ਼ਹਿਰ ‘ਚ ਬਿਜਲੀ ਬੰਦ ਹੋਣ ‘ਤੇ ਹਰੇਕ ਵਿਅਕਤੀ ਨੂੰ ਐੱਸਐੱਮਐੱਸ ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਹ ਵੀ ਦੱਸਿਆ ਜਾਵੇਗਾ ਕਿ ਕਿੰਨੇ ਤੋਂ ਕਿੰਨੇ ਵਜੇ ਤਕ ਬਿਜਲੀ ਬੰਦ ਰਹੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈਟੀਓ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਬਿਜਲੀ ਮੰਤਰੀ ਪੰਜਾਬ ਨੇ ਸੋਮਵਾਰ ਨੂੰ ਮੁੱਖ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਤੋਂ ਕੰਪਿਊਟਰ ‘ਤੇ ਕਲਿੱਕ ਕਰ ਕੇ ਇਸ ਸੇਵਾ ਦਾ ਆਰੰਭ ਕਰਨ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਬਟਾਲਾ ਸ਼ਹਿਰ ‘ਚ ਇਸ ਪ੍ਰੋਜੈਕਟ ਦਾ ਟਰਾਇਲ ਸ਼ੁਰੂ ਕੀਤਾ ਗਿਆ ਸੀ, ਜਿੱਥੇ ਇਸ ਨੂੰ ਕਾਫ਼ੀ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦੀ ਸ਼ੁਰੂਆਤ ਅੰਮ੍ਰਿਤਸਰ ਸ਼ਹਿਰੀ ਇਲਾਕੇ ‘ਚ ਕੀਤੀ ਗਈ ਹੈ ਅਤੇ ਆਉਂਦੇ ਅਗਲੇ 15 ਦਿਨਾਂ ‘ਚ ਸ਼ਹਿਰ ਦਾ ਬਾਕੀ ਹਿੱਸਾ ਜੋ ਕਿ ਸਬ-ਅਰਬਨ ਸਰਕਲ ਅਧੀਨ ਆਉਂਦਾ ਹੈ, ਨੂੰ ਵੀ ਇਸ ਸਕੀਮ ‘ਚ ਜੋੜ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ‘ਚ 14 ਸਬ-ਸਟੇਸ਼ਨਾਂ ਤੋਂ ਚੱਲਦੇ ਲਗਪਗ 141 ਨੰਬਰ 11 ਕੇਵੀ ਫੀਡਰ ਸ਼ਾਮਿਲ ਕੀਤੇ ਗਏ ਹਨ ਜਿਨ੍ਹਾਂ ਰਾਹੀਂ 2.27 ਲੱਖ ਵੱਖ-ਵੱਖ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ ਵੀ ਸੇਵਾ ਦਾ ਸਿੱਧਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ PSPCL ਦੀ ਟੀਮ ਵਧਾਈ ਦੀ ਪਾਤਰ ਹੈ ਜੋ ਕਾਫ਼ੀ ਦਿਨਾਂ ਤੋਂ ਇਸ ਪ੍ਰੋਜੈਕਟ ‘ਤੇ ਕੰਮ ਕਰ ਰਹੀ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਈਟੀਓ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ, ਉਸੇ ਤਰ੍ਹਾਂ ਬਿਜਲੀ ਚੋਰੀ ਕਰਨ ‘ਤੇ ਵੀ ਇਹ ਨੀਤੀ ਅਪਣਾਈ ਜਾਵੇਗੀ।

ਬਿਜਲੀ ਵਿਭਾਗ ਦੀਆਂ ਇਮਾਰਤਾਂ ਦੀ ਵੀ ਜਲਦ ਹੀ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਉਥੇ ਕੰਮ ਕਰਦੇ ਸਟਾਫ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਬਾਰਡਰ ਜ਼ੋਨ ਦੇ ਚੀਫ ਇੰਜੀ. ਬਾਲ ਕ੍ਰਿਸ਼ਨ, ਐੱਸਈ ਰਾਮੇਸ਼ ਸਾਰੰਗਲ, ਐੱਸਈ ਜਤਿੰਦਰ ਸਿੰਘ, ਐੱਸਈ ਰਾਜੀਵ ਪਰਾਸ਼ਰ, ਐੱਸਈ ਤਰਨਤਾਰਨ ਜੀਐੱਸ ਖਹਿਰਾ ਤੇ ਪਾਵਰਕਾਮ ਇੰਨੋਵੇਸ਼ਨ ਇੰਚਾਰਜ ਇੰਜ. ਪਰਉਪਕਾਰ ਸਿੰਘ ਤੋਂ ਇਲਾਵਾ ਪੀਐੱਸਪੀਸੀਐੱਲ ਦੇ ਹੋਰ ਅਧਿਕਾਰੀ ਹਾਜ਼ਰ ਸਨ।

Tags: Harbhajan Singh ETOnotification SMSpower cutpropunjabtv
Share223Tweet139Share56

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.