ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮੁਲਾਕਾਤ ਦੇ ਬਾਅਦ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਫਿਰੋਜ਼ਪੁਰ ਤੋਂ ਦਿੱਲੀ ‘ਚ ਚੱਲਣ ਵਾਲੀ ਵੰਦੇ ਭਾਰਤ ਟ੍ਰੇਨ ਹੁਣ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੀ ਰੁਕੇਗੀ।
ਬਰਨਾਲਾ ਦੇ ਲੋਕ ਲੰਬੇ ਸਮੇਂ ਤੋਂ ਇਸ ਟ੍ਰੇਨ ਦੇ ਠਹਿਰਾਅ ਦੀ ਮੰਗ ਕਰ ਰਹੇ ਹਨ। ਕੁਝ ਦਿਨ ਪਹਿਲਾਂ ਜਦੋਂ ਵੰਦੇ ਭਾਰਤ ਟ੍ਰੇਨ ਫਿਰੋਜ਼ਪੁਰ ਤੋਂ ਬਠਿੰਡਾ, ਬਰਨਾਲਾ ਤੇ ਪਟਿਆਲਾ ਹੁੰਦੇ ਹੋਏ ਦਿੱਲੀ ਲਈ ਸ਼ੁਰੂ ਕੀਤੀ ਗਈ ਸੀ ਉਦੋਂ ਬਰਨਾਲਾ ਵਿਚ ਇਸ ਦਾ ਸਟਾਪੇਜ ਨਹੀਂ ਦਿੱਤਾ ਗਿਆ ਸੀ। ਇਸ ਫੈਸਲੇ ਨਾਲ ਸਥਾਨਕ ਲੋਕਾਂ ਵਿਚ ਕਾਫੀ ਰੋਸ ਸੀ। ਇਸ ਸਬੰਧੀ ਭਾਜਪਾ ਦੇ ਸੂਬਾ ਉਪ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਇਹ ਮੰਗ ਚੁੱਕੀ ਸੀ। ਸਾਂਸਦ ਮੀਤ ਹੇਅਰ ਨੇ ਵੀ ਇਸ ਮੁੱਦੇ ‘ਤੇ ਮੰਤਰੀ ਨਾਲ ਮੁਲਾਕਾਤ ਕੀਤੀ ਸੀ।






