ਵੀਰਵਾਰ, ਜਨਵਰੀ 15, 2026 01:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ।

by Pro Punjab Tv
ਨਵੰਬਰ 20, 2025
in Featured News, ਪੰਜਾਬ
0

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪ੍ਰੋਫ਼ਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਵਿੱਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਲ ਹੈ। ‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਐਪਲ ਫੋਨ ਲਈ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਹਨਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂਕਾਰ-ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇ.ਵਾਈ.ਸੀ. ਪੂਰੀ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰੰਤ ਪੈਨਸ਼ਨਰ ਆਪਣੇ ਮੋਬਾਈਲ ਫੋਨਾਂ, ਪੀ.ਸੀਜ਼, ਜਾਂ ਲੈਪਟਾਪਾਂ ਰਾਹੀਂ ਪੋਰਟਲ ‘ਤੇ ਆਪਣੀ ਲੌਗਇਨ ਆਈ.ਡੀ. ਦੀ ਵਰਤੋਂ ਕਰਕੇ ਘਰ ਬੈਠੇ ਹੀ ਇਹਨਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਇਹਨਾਂ ਸੇਵਾਵਾਂ ਦਾ ਲਾਭ ਨਜ਼ਦੀਕੀ ਸੇਵਾ ਕੇਂਦਰਾਂ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ, ਜਾਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ‘ਤੇ ਜਾ ਕੇ ਵੀ ਲਿਆ ਜਾ ਸਕਦਾ ਹੈ। ਵਿੱਤ ਮੰਤਰੀ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰਾਂ ਲਈ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਫਿਲਹਾਲ, ‘ਪੈਨਸ਼ਨਰ ਸੇਵਾ ਪੋਰਟਲ’ ਸਿਰਫ਼ ਭਾਰਤ ਦੇ ਅੰਦਰ ਹੀ ਚਾਲੂ ਹੈ, ਇਸ ਲਈ ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰਾਂ ਨੂੰ ਇਸ ਸ਼ੁਰੂਆਤੀ ਪੜਾਅ ਵਿੱਚ ਈ-ਕੇ.ਵਾਈ.ਸੀ. ਪੂਰਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐੱਨ.ਆਰ.ਆਈ. ਪੈਨਸ਼ਨਰਾਂ ਲਈ ਈ-ਕੇ.ਵਾਈ.ਸੀ. ਨੂੰ ਸਮਰੱਥ ਬਣਾਉਣ ਲਈ ਕੰਮ ਚੱਲ ਰਿਹਾ ਹੈ ਅਤੇ ਉਦੋਂ ਤੱਕ, ਵਿਦੇਸ਼ਾਂ ਵਿੱਚ ਰਹਿ ਰਹੇ ਪੈਨਸ਼ਨਰ ਪਹਿਲਾਂ ਵਾਂਗ ਹੀ ਮੈਨੂਅਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਵਾਉਂਦੇ ਰਹਿਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਨਿਆ ਕਿ ਕੁਝ ਪੈਨਸ਼ਨਰਾਂ ਨੂੰ ਰਜਿਸਟ੍ਰੇਸ਼ਨ ਦੌਰਾਨ ਸ਼ੁਰੂਆਤੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਤੁਰੰਤ ਮਦਦ ਅਤੇ ਸਹਾਇਤਾ ਪ੍ਰਦਾਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੋਰਟਲ ਦੇ ਸ਼ੁਰੂ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਜਲਦੀ ਹੱਲ ਕਰਨ ਲਈ ਡਾਇਰੈਕਟੋਰੇਟ ਆਫ਼ ਟ੍ਰੇਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਅਤੇ ਨਵੀਂ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਣ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ (18001802148, 01722996385, 01722996386) ਨਿਰਧਾਰਤ ਕੀਤੇ ਗਏ ਹਨ, ਜੋ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ। ਪੋਰਟਲ ਦੇ ਸੁਚਾਰੂ ਢੰਗ ਨਾਲ ਚਲਾਉਣ ਬਾਰੇ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ, ਬੈਂਕਾਂ ਅਤੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਲਈ ਸਿਖਲਾਈ ਸੈਸ਼ਨ ਸਫ਼ਲਤਾਪੂਰਵਕ ਕਰਵਾਏ ਗਏ ਹਨ ਅਤੇ ਵਿਸਥਾਰ ਵਿੱਚ ਜਾਣਕਾਰੀ ਦੇਣ ਵਾਲੇ ਦਸਤਾਵੇਜ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਖਾਸਤੌਰ ‘ਤੇ ‘ਪੈਨਸ਼ਨਰ ਸੇਵਾ ਪੋਰਟਲ’ ਦਾ ਇੱਕ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ, ਬੈਂਕਾਂ ਅਤੇ ਸੇਵਾ ਕੇਂਦਰਾਂ ਦੇ ਪੱਧਰ ‘ਤੇ ਪਹਿਲਾਂ ਹੀ ਸਫ਼ਲਤਾਪੂਰਵਕ ਸੰਪੰਨ ਹੋ ਚੁੱਕਾ ਹੈ, ਜੋ ਸੂਬਾ ਪੱਧਰੀ ਲਾਗੂਕਰਨ ਲਈ ਇਸਦੀ ਤਿਆਰੀ ਦੀ ਪੁਸ਼ਟੀ ਕਰਦਾ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ “ਸਾਡੇ ਪੈਨਸ਼ਨਰ ਸਾਡਾ ਮਾਣ” ਹਨ ਅਤੇ ਇਹ ਮਹੱਤਵਪੂਰਨ ਕਦਮ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਦੀ ਦੇਖਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਅਤੇ ਕਿਹਾ, ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਅਤੇ ‘ਪੈਨਸ਼ਨਰ ਸੇਵਾ ਪੋਰਟਲ’ ਸੂਬੇ ਦੇ ਸਾਰੇ ਪੈਨਸ਼ਨਰਾਂ ਲਈ ਸਮੇਂ ਸਿਰ, ਸਹੀ ਅਤੇ ਔਕੜ ਰਹਿਤ ਪੈਨਸ਼ਨ ਸੇਵਾਵਾਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਕ੍ਰਾਂਤੀਕਾਰੀ ਕਦਮ ਨਾਲ ਸੂਬੇ ਵਿੱਚ ਰਹਿ ਰਹੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਦੀ ਜ਼ਿੰਦਗੀ ਆਸਾਨ ਹੋ ਜਾਵੇਗੀ।

Tags: cm maanlatest newslatest Updatepropunjabnewspropunjabtvpunjab govtpunjab news
Share198Tweet124Share50

Related Posts

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026
Load More

Recent News

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.