Rashan Card: ਪ੍ਰਧਾਨ ਮੰਤਰੀ ਗਰੀਬ ਅੰਨ ਕਲਿਆਣ ਯੋਜਨਾ ਦਾ ਮੁਫ਼ਤ ਅਨਾਜ ਹੁਣ ਪੰਜਾਬ ‘ਚ ‘ਪਹਿਲਾ ਆਓ, ਪਹਿਲਾਂ ਪਾਓ; ਦੀ ਤਰਜ਼ ‘ਤੇ ਮਿਲੇਗਾ।ਕੇਂਦਰ ਸਰਕਾਰ ਨੇ ਐਤਕੀਨ ਸੂਬੇ ਨੂੰ ਤਿੰਨ ਮਹੀਨੇ ਦਾ ਜੋ ਅਨਾਜ ਦਾ ਕੋਟਾ ਭੇਜਿਆ ਹੈ, ਉਸ ‘ਚ ਕਰੀਬ 11 ਫ਼ੀਸਦੀ ਦਾ ਕੱਟ ਲਾਇਆ ਗਿਆ ਹੈ।ਸਤੰਬਰ ਤਕ ਅਨਾਜ ਪਹਿਲਾਂ ਹੀ ਵੰਡਿਆ ਜਾ ਚੁੱਕਾ ਹੈ ਜਦੋਂ ਕਿ ਅਗਲੇ ਤਿੰਨ ਮਹੀਨਿਆਂ ਲਈ ਅਨਾਜ ਦੀ ਕੇਂਦਰੀ ਐਲੋਕੇਸ਼ਨ ਆ ਚੁੱਕੀ ਹੈ।
ਇਸ ਅਨਾਜ ਨੂੰ 30 ਨਵੰਬਰ ਤੱਕ ਵੰਡਿਆ ਜਾਣਾ ਹੈ।ਪੰਜਾਬ ਸਰਕਾਰ ਲਈ ਇਹ ਮੁਸ਼ਕਿਲ ਹੈ ਕਿ ਕੇਂਦਰੀ ਅਨਾਜ ‘ਤੇ ਜਿਹੜਾ ਕੱਟ ਲਾਇਆ ਗਿਆ ਹੈ, ਉਸਦੀ ਪੂਰਤੀ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।ਕੇਂਦਰੀ ਐਲੋਕੇਸ਼ਨ ਦੇ ਲਿਹਾਜ਼ ਨਾਲ 17.27 ਲੱਖ ਲਾਭਪਾਤਰੀਆਂ ਨੂੰ ਕੇਂਦਰੀ ਸਕੀਮ ਦਾ ਮੁਫ਼ਤ ਅਨਾਜ ਨਹੀਂ ਮਿਲ ਸਕੇਗਾ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h