Punjab, NRI Day: ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਲਈ ਖਾਸ ਸਹੂਲਤਾਂ ਲੈ ਕੇ ਆ ਰਹੀ ਹੈ। ਬੀਤੇ ਦਿਨੀਂ ਪੰਜਾਬ ਆਏ ਐਨਆਰਆਈਜ਼ ਨੂੰ ਕਈ ਮੁਸ਼ਕਲਾਂ ਅਤੇ ਦਿੱਕਤਾਂ ਦੇ ਨਾਲ ਪੰਜਾਬ ‘ਚ ਵਧ ਰਹੇ ਅਪਰਾਧ ਦਾ ਵੀ ਸਾਹਮਣਾ ਕਰਨਾ ਪਿਆ ਸੀ। ਜਿਸ ਕਰਕੇ ਕਈ ਐਨਆਰਆਈਜ਼ ‘ਚ ਸਰਕਾਰ ਖਿਲਾਫ ਭਾਰੀ ਰੋਸ਼ ਵੇਖਣ ਨੂੰ ਮਿਲਿਆ।
ਪਰ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਐਨਆਰਆਈਜ਼ ਨਾਲ ਮਿਲਣੀ ਪ੍ਰੋਗ੍ਰਾਮ ਦਾ ਆਯੋਜਨ ਕਰ ਉਨ੍ਹਾਂ ਨਾਲ ਜੁੜੀਆਂ ਦਿੱਕਤਾਂ ਬਾਰੇ ਜਾਣਿਆ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀ ਦਿੱਕਤਾਂ ਦਾ ਜਲਦ ਤੋਂ ਜਲਦ ਹਲ ਕਰਨ ਦਾ ਭਰੋਸਾ ਦਿੱਤਾ।
NRI Day is celebrated every year on January 9 to commemorate the day Mahatma Gandhi returned to India from South Africa. Punjab Government appreciates the NRI Punjabi community for the contribution in the development of the state and their achievements. pic.twitter.com/H8X7lfgq6I
— Government of Punjab (@PunjabGovtIndia) January 9, 2023
ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਟਵੀਟਰ ਹੈਂਡਲ ਤੋਂ ਟਵੀਟ ਕਰ NRI Day ‘ਤੇ ਸੂਬੇ ਦੇ ਪ੍ਰਵਾਸੀ ਭਾਈਚਾਰੇ ਨੂੰ ਖਾਸ ਧੰਨਵਾਦ ਕੀਤਾ ਹੈ। ਦੱਸ ਦਈਏ ਕਿ ਹਰ ਸਾਲ 9 ਜਨਵਰੀ ਨੂੰ ਮਹਾਤਮਾ ਗਾਂਧੀ ਦੇ ਦੱਖਣੀ ਅਫ਼ਰੀਕਾ ਤੋਂ ਭਾਰਤ ਪਰਤਣ ਦੇ ਦਿਨ ਦੀ ਯਾਦ ਵਿੱਚ ਐਨਆਰਆਈ ਦਿਵਸ ਮਨਾਇਆ ਜਾਂਦਾ ਹੈ। ਇਸ ਕਰਕੇ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀ ਭਾਈਚਾਰੇ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਯੋਗਦਾਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸ਼ਲਾਘਾ ਕੀਤੀ ਹੈ।