Fazilka : ਪੰਜਾਬ ਸਰਕਾਰ ਦੇ ਐਨਆਰਆਈ ਵਿਭਾਗ ਦੇ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵੱਲੋਂ 26 ਦਸੰਬਰ ਨੂੰ ਆਈ ਐਸ ਐਫ ਫਾਰਮੇਸੀ ਕਾਲਜ ਫਿਰੋਜਪੁਰ ਰੋਡ ਮੋਗਾ ਵਿਖੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਕੀਤੀ ਜਾਣੀ ਹੈ। ਇਸ ਲਈ ਸਰਕਾਰ ਵੱਲੋਂ ਫਾਜਿਲ਼਼ਕਾ ਜ਼ਿਲ੍ਹਾ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵੀ ਉਕਤ ਮਿਲਣੀ ਲਈ ਸੱਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਇਸ ਸਬੰਧਤ ਜਿ਼ਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜਿ਼ਲਕਾ ਜਿ਼ਲ੍ਹੇ ਨਾਲ ਸਬੰਧਤ ਜ਼ੇਕਰ ਕਿਸੇ ਵੀ ਐਨਆਰਆਈ ਨੂੰ ਕੋਈ ਸਿਕਾਇਤ ਹੋਵੇ ਜਾਂ ਉਹ ਕੋਈ ਹੋਰ ਮਸਲਾ ਇਸ ਮਿਲਣੀ ਵਿਚ ਰੱਖਣਾ ਚਾਹੁੰਦਾ ਹੋਵੇ ਤਾਂ ਉਹ 26 ਦਸੰਬਰ ਨੂੰ ਆਈ ਐਸ ਐਫ ਫਾਰਮੇਸੀ ਕਾਲਜ ਫਿਰੋਜਪੁਰ ਰੋਡ ਮੋਗਾ ਵਿਖੇ ਹੋਣ ਵਾਲੀ ਐਨਆਰਆਈ ਮਿਲਣੀ ਵਿਚ ਹਾਜਰ ਹੋ ਸਕਦਾ ਹੈ।
ਉਨ੍ਹਾਂ ਨੇ ਕਿਹਾ ਕਿ ਉਕਤ ਮਿਲਣੀ ਵਿਚ ਕੇਵਲ ਐਨਆਰਆਈ ਲੋਕਾਂ ਦੀਆਂ ਸਿਕਾਇਤਾਂ ਅਤੇ ਮਸਲੇ ਹੀ ਸੁਣੇ ਜਾਣਗੇ ਇਸ ਲਈ ਐਨਆਰਆਈ ਮਿਲਣੀ ਲਈ ਆਉਣ ਸਮੇਂ ਆਪਣਾ ਐਨਆਰਆਈ ਹੋਣ ਦਾ ਸਬੂਤ ਨਾਲ ਲੈ ਕੇ ਜਰੂਰ ਆਉਣ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹੇ ਦੇ ਸਬੰਧਤ ਅਧਿਕਾਰੀ ਵੀ ਉਕਤ ਮਿਲਣੀ ਮੌਕੇ ਹਾਜਰ ਰਹਿਣਗੇ।
ਇਸ ਤੋਂ ਬਿਨ੍ਹਾਂ ਜਿਹੜੇ ਐਨਆਰਆਈ ਉਕਤ ਮਿਲਣੀ ਵਿਚ ਜਾਣਾ ਚਾਹੁੰਦੇ ਹਨ ਉਹ ਆਪਣੀ ਆਨਲਾਈਨ ਰਜਿਸਟੇ੍ਰਸ਼ਨ ਪੋਰਟਲ https://eservices.punjab.gov.in/ ਤੇ ਕਰਵਾ ਸਕਦੇ ਹਨ। ਮੌਕੇ ਤੇ ਰਜਿਸਟੇ੍ਰਸ਼ਨ ਦੀ ਸੁਵਿਧਾ ਵੀ ਹੋਵੇਗੀ। ਉਨ੍ਹਾਂ ਨੇ ਇਸ ਮੌਕੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ੇਕਰ ਰੂਟੀਨ ਵਿਚ ਵੀ ਕੋਈ ਪ੍ਰਵਾਸੀ ਭਾਰਤੀ ਕਿਸੇ ਕੰਮ ਲਈ ਉਨ੍ਹਾਂ ਦੇ ਦਫ਼ਤਰਾਂ ਵਿਚ ਆਵੇ ਤਾਂ ਉਸ ਦੀ ਉਚਿਤ ਮਦਦ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h