ਸਿੱਖਿਆ ਦੇ ਵਿਕਾਸ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਦਾ ਅਧਿਆਪਕਾਂ ਨੂੰ ਨਵਾਂ ਫਰਮਾਨ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ ਮਾਨ ਸਰਕਾਰ ਨੇ ਅਧਿਆਪਕਾਂ ਨੂੰ ਐੱਨਆਰਆਈਜ਼ ਦਾ ਡਾਟਾ ਇਕੱਠਾ ਕਰਨ ਦੀ ਜਿੰਮੇਵਾਰੀ ਸੌਂਪ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵਲੋਂ 20 ਜ਼ਿਲਿ੍ਹਆਂ ਦੇ ਡੀਈਓ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।ਸੱਤਾ ‘ਚ ਆਉਣ ਤੋਂ ਪਹਿਲਾਂ ਮੁੱਖ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਇਹੀ ਦਾਅਵਾ ਕਰਦੇ ਹੁੰਦੇ ਸਨ ਕਿ ਸਾਡੀ ਸਰਕਾਰ ਸੱਤਾ ‘ਚ ਆਉਣ ‘ਤੇ ਅਧਿਆਪਕਾਂ ਤੋਂ ਕੋਈ ਵੀ ਵਾਧੂ ਕੰਮ ਨਹੀਂ ਲਏ ਜਾਣਗੇ, ਕੇਵਲ ਤੇ ਕੇਵਲ ਸਕੂਲਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾਵੇਗਾ।
ਪਰ ਹੁਣ ਲੱਗਦਾ ਸਿੱਖਿਆ ਦੇ ਮਾਮਲੇ ‘ਚ ਸੀਐੱਮ ਮਾਨ ਦੇ ਇਹ ਵਾਅਦੇ ਖੋਖਲੇ ਹੁੰਦੇ ਨਜ਼ਰ ਆ ਰਹੇ ਹਨ।ਦੱਸ ਦੇਈਏ ਕਿ ਮਾਨ ਸਰਕਾਰ ਵਲੋਂਨੋਟਿਸ ਜਾਰੀ ਕੀਤਾ ਗਿਆ ਹੈ ਕਿ ਜਿਸ ‘ਚ ਕਿਹਾ ਗਿਆ ਹੈ ਕਿ ਅਧਿਆਪਕਾਂ ਵਲੋਂ ਐੱਨਆਰਆਈਜ਼ ਦੀ ਡਾਇਰੈਕਟਰੀ ਬਣਾਉਣਗੇ ਜੋ ਕਿ ਮਾਨ ਸਰਕਾਰ ਨੂੰ ਸੌਂਪੀ ਜਾਵੇਗੀ।
ਇਹ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਕ, ਕਪੂਰਥਲਾ, ਲੁਧਿਆਣਾ, ਮੋਗਾ, ਮੁਕਤਸਰ, ਮਲੇਰਕੋਟਲਾ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ, ਤਰਨ ਤਾਰਨ, ਪਠਾਨਕੋਟ, ਪਟਿਆਲਾ ਨੂੰ ਜਾਰੀ ਕੀਤਾ ਗਿਆ ਹੈ।