Interrogation from Amritpal Singh: ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੋਂ ਪੁੱਛਗਿੱਛ ਸ਼ੁਰੂ ਹੋ ਗਈ ਹੈ। ਰਾਸ਼ਟਰੀ ਸੁਰੱਖਿਆ ਏਜੰਸੀ (ਐੱਨਐੱਸਏ) ਦੇ ਅਧਿਕਾਰੀਆਂ ਨੇ ਜੇਲ੍ਹ ‘ਚ ਅੰਮ੍ਰਿਤਪਾਲ ਤੋਂ ਪੁੱਛਗਿੱਛ ਕੀਤੀ। ਦੱਸ ਦਈਏ ਕਿ ਅੰਮ੍ਰਿਤਪਾਲ ਤੋਂ ਪੁੱਛਗਿੱਛ ਲਈ ਅਧਿਕਾਰੀ ਮੰਗਲਵਾਰ ਨੂੰ ਡਿਬਰੂਗੜ੍ਹ ਪਹੁੰਚੇ ਸੀ। ਜਿੱਥੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ।
ਹਾਲਾਂਕਿ ਰਾਸ਼ਟਰੀ ਸੁਰੱਖਿਆ ਏਜੰਸੀ ਦੇ ਕਿਸੇ ਅਧਿਕਾਰੀ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਤੋਂ ਕੀ ਤੇ ਕਿਹੜੇ ਸਵਾਲ ਪੁੱਛੇ। ਪਰ ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਕੋਲੋਂ ਖਾਲਿਸਤਾਨੀ ਗਤੀਵਿਧੀਆਂ ਤੇ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਸਮਰਥਕਾਂ ਤੋਂ ਮਿਲਣ ਵਾਲੀ ਫੰਡਿੰਗ ਬਾਰੇ ਸਵਾਲ ਕੀਤੇ ਗਏ। ਇਹ ਵੀ ਪਤਾ ਲੱਗਿਆ ਹੈ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਤੋਂ ਮੁੜ ਪੁੱਛਗਿੱਛ ਕਰ ਸਕਦੇ ਹਨ।
ਇੱਕ ਪੁਲਿਸ ਅਧਿਕਾਰੀ ਨੇ ਸਿਰਫ਼ ਇਹ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਤੋਂ ਵੱਖਰੇ ਤੌਰ ’ਤੇ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਤੇ ਕਰੀਬੀ ਦੋਸਤ ਪਾਪਲਪ੍ਰੀਤ ਸਮੇਤ ਪੰਜਾਬ ਦੇ ਅੱਠ ਹੋਰ ਜੇਲ੍ਹ ਬੰਦ ਵਿਅਕਤੀਆਂ ਤੋਂ ਵੀ ਪੁੱਛਗਿੱਛ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h