ਹਰਿਆਣਾ ਸਰਕਾਰ ਨੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦੀ ਸਥਿਤੀ ਦੇ ਮੱਦੇਨਜ਼ਰ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਦੇ ਸਾਰੇ ਸਕੂਲਾਂ ਨੂੰ 17 ਨਵੰਬਰ 2021 ਤੱਕ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਨੂੰ ਰੋਕਣ ਦੀ ਦਿਸ਼ਾ ‘ਚ ਸੜਕਾਂ ‘ਤੇ ਵਾਹਨਾਂ ਨੂੰ 30 ਫੀਸਦੀ ਤੱਕ ਘੱਟ ਕਰਨ ਲਈ ਸਾਰੇ ਸਰਕਾਰੀ ਅਤੇ ਨਿੱਜੀ ਦਫਤਰਾਂ ਨੂੰ ਵੀ ਘਰ ਤੋਂ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।












