Prakas Utsav of Sri Guru Nanak Dev Ji: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਉਤਸਵ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸਰਧਾ ਤੇ ਉਤਸਾਹ ਨਾਲ ਮਨਾਈਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰਪੂਰਵ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ। ਜਿਸ ਨੂੰ ਲੈ ਕੇ ਤਖ਼ਤ ਸਾਹਿਬ ਤੋ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ। ਜਦੋਂ ਕਿ ਨਗਰ ਕੀਰਤਨ ਦੌਰਾਨ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਬਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸਰਥਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ। ਜਿਸ ਦੇ ਸੰਧਰਭ ਵਿੱਚ ਸੋਮਵਾਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਈਆਂ ਅਤੇ ਪੰਜ ਪਿਆਰੀਆਂ ਦੀ ਆਗਵਾਈ ਵਿੱਚ ਅਲੋਕਿਕ ਨਗਰ ਕੀਰਤਨ ਸਜਾਇਆਂ ਗਿਆ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ ਤੌਰ ‘ਤੇ ਹਾਜਰੀ ਲਵਾਈ।
ਦੱਸ ਦਈਏ ਕਿ ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਨਾਲ ਹੀ ਬੈਂਡ ਅਤੇ ਗਤਕੇ ਦੇ ਜੋਹਰ ਦਿਖਾਏ ਗਏ। ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦਾ ਬੈਂਡ ਆਪਣੀਆਂ ਆਪਣੀਆਂ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ। ਵੱਡੀ ਗਿਣਤੀ ਵਿਚ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ।
ਇਸ ਦੇ ਨਾਲ ਹੀ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਗੁਰਪੂਰਵ ਦੀ ਵਧਾਈ ਦਿੰਦੇ ਹੋਏ ਨੋਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ ਗਿਆ।
ਉਧਰ ਦੂਜੇ ਪਾਸੇ ਜਿਥੇ ਨਗਰ ਕੀਰਤਨ ਦਾ ਰਸਤੇ ਸੰਗਤਾਂ ਵੱਲੋ ਭਰਵਾ ਸਵਾਗਤ ਕਰਕੇ ਲੰਗਰ ਲਗਾਏ ਗਏ। ਤਖ਼ਤ ਸਾਹਿਬ ਵਿਖੇ ਮੰਗਲਵਾਰ ਨੂੰ ਗੁਰਪੂਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਵਿਸ਼ੇਸ਼ ਰੋਸ਼ਨੀ ਵੀ ਕੀਤੀ ਜਾਵੇਗੀ।