Naveen Patnaik Meets Ranveer Singh: ਬਾਲੀਵੁੱਡ ਐਕਟਰ ਰਣਵੀਰ ਸਿੰਘ ਉੜੀਸਾ ਦੇ ਦੌਰੇ ‘ਤੇ ਹਨ। ਦੱਸ ਦਈਏ ਕਿ ਇਸ ਦੇ ਨਾਲ ਹੀ ਖਾਸ ਗੱਲ ਇਹ ਹੈ ਕਿ 11ਜਨਵਰੀ ਬੁੱਧਵਾਰ ਸ਼ਾਮ ਨੂੰ ਹੋਣ ਵਾਲੇ ਹਾਕੀ ਵਿਸ਼ਵ ਕੱਪ ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਰਣਵੀਰ ਸਿੰਘ ਨੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਮੁਲਾਕਾਤ ਕੀਤੀ। ਉਦਘਾਟਨ ਸਮਾਰੋਹ ਕਟਕ ਦੇ ਬਾਰਾਬਤੀ ਸਟੇਡੀਅਮ ਵਿੱਚ ਹੋਵੇਗਾ।
ਇਸ ਬਾਰੇ ਨਵੀਨ ਪਟਨਾਇਕ ਨੇ ਟਵੀਟ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਸਿੰਘ ਨਾਲ ਮੁਲਾਕਾਤ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, “ਬਾਰਾਬਤੀ ਸਟੇਡੀਅਮ, ਕਟਕ ਵਿੱਚ #HockeyWorldCup2023 ਦੇ ਜਸ਼ਨਾਂ ਤੋਂ ਪਹਿਲਾਂ ਪ੍ਰਸਿੱਧ ਐਕਟਰ @RanveerOfficial ਨੂੰ ਮਿਲ ਕੇ ਖੁਸ਼ੀ ਹੋਈ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਮੌਜੂਦਗੀ ਤਿਉਹਾਰਾਂ ਵਿੱਚ ਬਹੁਤ ਜ਼ਿਆਦਾ ਰੌਣਕ ਵਧਾਏਗੀ। ਆਓ ਅਸੀਂ ਸਾਰੇ ਹਾਕੀ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ਾਮਲ ਹੋਈਏ।”
It is a pleasure meeting popular actor @RanveerOfficial ahead of #HockeyWorldCup2023 Celebrations at Barabati Stadium, #Cuttack. I am sure his presence will add lot of charm to the celebration. Let’s all join to celebrate the spirit of hockey. #HockeyComesHome.#HWC2023 pic.twitter.com/IksYt5HnhI
— Naveen Patnaik (@Naveen_Odisha) January 11, 2023
ਇਸ ਦੌਰਾਨ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਕਟਰ ਰਣਬੀਰ ਸਿੰਘ ਨੂੰ ਉਸ ਦੇ ਨਾਂ ਦੀ ਜਰਸੀ ਵੀ ਭੇਂਟ ਕੀਤੀ। ਹਾਕੀ ਵਿਸ਼ਵ ਕੱਪ ਓਡੀਸ਼ਾ ਦੇ ਦੋ ਸ਼ਹਿਰਾਂ ਸੂਬੇ ਦੀ ਰਾਜਧਾਨੀ ਭੁਵਨੇਸ਼ਵਰ ਅਤੇ ਰਾਉਰਕੇਲਾ ਵਿੱਚ ਹੋਵੇਗਾ।
ਨਵੀਨ ਪਟਨਾਇਕ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਜੇਕਰ ਭਾਰਤ ਵਿਸ਼ਵ ਕੱਪ ਜਿੱਤਦਾ ਹੈ ਤਾਂ ਟੀਮ ਦੇ ਹਰੇਕ ਖਿਡਾਰੀ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h