ਸੀਬੀਆਈ ਨੇ ਓਡੀਸ਼ਾ ਰੇਲ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਦੀ ਟੀਮ ਨੇ ਸੋਮਵਾਰ ਸ਼ਾਮ ਨੂੰ ਘਟਨਾ ਸਥਾਨ ਦਾ ਦੌਰਾ ਕੀਤਾ। ਦੂਜੇ ਪਾਸੇ ਹਾਦਸੇ ‘ਚ ਮਰਨ ਵਾਲੇ 278 ਲੋਕਾਂ ‘ਚੋਂ 101 ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਡੀਆਰਐਮ ਭੁਵਨੇਸ਼ਵਰ ਰਿੰਕੇਸ਼ ਰਾਏ ਨੇ ਮੰਗਲਵਾਰ ਨੂੰ ਦੱਸਿਆ ਕਿ 1100 ਜ਼ਖਮੀਆਂ ‘ਚੋਂ 900 ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ਦੇ ਵੱਖ-ਵੱਖ ਹਸਪਤਾਲਾਂ ‘ਚ 200 ਦੇ ਕਰੀਬ ਲੋਕ ਇਲਾਜ ਅਧੀਨ ਹਨ।
ਰੇਲਵੇ ਨੇ ਓਡੀਸ਼ਾ ਸਰਕਾਰ ਦੇ ਸਹਿਯੋਗ ਨਾਲ ਹਾਦਸੇ ਵਿੱਚ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਦੀ ਮਦਦ ਲਈ ਔਨਲਾਈਨ ਲਿੰਕ rcodisha.nic.in, www.bmc.gov.in ਜਾਰੀ ਕੀਤੇ ਹਨ।
ਇਨ੍ਹਾਂ ‘ਚ ਮ੍ਰਿਤਕਾਂ ਦੀਆਂ ਤਸਵੀਰਾਂ ਅਤੇ ਸਾਰੇ ਹਸਪਤਾਲਾਂ ‘ਚ ਦਾਖਲ ਯਾਤਰੀਆਂ ਦੀ ਸੂਚੀ ਦਿੱਤੀ ਗਈ ਹੈ। BMC ਵੱਲੋਂ ਜਾਰੀ ਹੈਲਪਲਾਈਨ ਨੰਬਰ 1929 ‘ਤੇ ਹੁਣ ਤੱਕ 200 ਤੋਂ ਵੱਧ ਕਾਲਾਂ ਆ ਚੁੱਕੀਆਂ ਹਨ। ਲਾਸ਼ਾਂ ਦੀ ਸ਼ਨਾਖਤ ਕਰਕੇ ਵਾਰਸਾਂ ਨੂੰ ਸੌਂਪ ਦਿੱਤੀ ਜਾ ਰਹੀ ਹੈ।
ਰੇਲਵੇ ਨੇ ਸਿਸਟਮ ਨੂੰ ਸੁਧਾਰਨ ਦੇ ਹੁਕਮ ਦਿੱਤੇ ਹਨ
ਰੇਲਵੇ ਨੇ ਸਿਸਟਮ ‘ਚ ਸੁਧਾਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਭਵਿੱਖ ‘ਚ ਬਾਲਾਸੋਰ ਵਰਗੇ ਹਾਦਸੇ ਨਾ ਵਾਪਰੇ। ਸਿਗਨਲ ਤੋਂ ਲੈ ਕੇ ਲਾਕਿੰਗ ਸਿਸਟਮ ਤੱਕ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਟੇਸ਼ਨ ਮਾਸਟਰ ਅਤੇ ਕੰਟਰੋਲ ਰੂਮ ਸੈਂਟਰ ਵਿੱਚ ਲਗਾਏ ਗਏ ਸਾਰੇ ਉਪਕਰਨਾਂ ਦੀ ਸਮੀਖਿਆ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h