ਪੰਜਾਬ ਸਰਕਾਰ ਨੇ ਦਿਨ ਸ਼ਨੀਵਾਰ (22 ਜੂਨ) ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ‘ਚ ਛੁੱਟੀ ਰਹੇਗੀ।22 ਜੂਨ ਨੂੰ ਕਬੀਰ ਜੈਯੰਤੀ ਹੈ ਜਿਸਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ।
ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ।ਗਰਮੀ ਵਧਣ ਕਰਕੇ ਪੰਜਾਬ ਭਰ ਦੇ ਸਕੂਲਾਂ ਤੇ ਕਾਲਜਾਂ ‘ਚ ਪਹਿਲਾਂ ਹੀ ਛੁੱਟੀਆਂ ਕੀਤੀਆਂ ਜਾ ਹੋਈਆਂ ਹਨ।ਇਸ ਲਈ ਇਹ ਐਲਾਨ ਸਰਕਾਰੀ ਅਦਾਰਿਆਂ ਤੇ ਹੋਰ ਵਪਾਰਕ ਇਕਾਈਆਂ ‘ਤੇ ਲਾਗੂ ਹੁੰਦਾ ਹੈ।