ਮੰਗਲਵਾਰ, ਨਵੰਬਰ 3, 2026 10:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਆਕਲੈਂਡ ‘ਚ ਗੋਲੀਬਾਰੀ, ਘਟਨਾ ਵਾਲੀ ਥਾਂ ਦੇ ਨੇੜੇ ਰੁੱਕੀਆਂ ਫੀਫਾ ਵਿਸ਼ਵ ਕੱਪ ਲਈ ਟੀਮਾਂ, ਹੁਣ ਸ਼ੈਡਿਊਲ ‘ਤੇ ਆਇਆ ਵੱਡਾ ਅਪਡੇਟ

Shooting incident in New Zealand: ਆਕਲੈਂਡ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੋਸ਼ੀ ਹਮਲਾਵਰ ਨੇ ਅਚਾਨਕ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਦੀ ਇਸ ਘਟਨਾ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 6 ਲੋਕ ਜ਼ਖਮੀ ਹੋਏ।

by ਮਨਵੀਰ ਰੰਧਾਵਾ
ਜੁਲਾਈ 20, 2023
in ਖੇਡ, ਵਿਦੇਸ਼
0

FIFA Women’s World Cup: ਨਿਊਜ਼ੀਲੈਂਡ ਦੇ ਆਕਲੈਂਡ ‘ਚ ਮਹਿਲਾ ਫੁੱਟਬਾਲ ਵਿਸ਼ਵ ਕੱਪ ਦੀ ਸ਼ੁਰੂਆਤ ਪੂਰੇ ਜ਼ੋਰ-ਸ਼ੋਰ ਨਾਲ ਹੋਣੀ ਸੀ। ਪਰ ਇਸ ਤੋਂ ਮਹਿਜ਼ 12 ਘੰਟੇ ਪਹਿਲਾਂ ਜੋ ਹੋਇਆ ਉਸ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਉਠਾਏ ਹਨ। ਆਕਲੈਂਡ ‘ਚ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ‘ਚ 3 ਲੋਕਾਂ ਦੀ ਜਾਨ ਚਲੀ ਗਈ ਅਤੇ 6 ਜ਼ਖ਼ਮੀ ਹੋਏ।

ਇਸ ਵੱਡੀ ਘਟਨਾ ਤੋਂ ਬਾਅਦ ਫੀਫਾ ਵਿਸ਼ਵ ਕੱਪ ‘ਚ ਹਿੱਸਾ ਲੈਣ ਵਾਲੀਆਂ ਟੀਮਾਂ ਹੈਰਾਨ ਹਨ। ਟੂਰਨਾਮੈਂਟ ਦੇ ਆਯੋਜਨ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਗੋਲੀਬਾਰੀ ‘ਚ ਇੱਕ ਪੁਲਿਸ ਮੁਲਾਜ਼ਮ ਸਮੇਤ 6 ਲੋਕ ਜ਼ਖਮੀ ਹੋਏ। ਬੀਬੀਸੀ ਮੁਤਾਬਕ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਵੀ ਮੌਤ ਹੋ ਗਈ।

ਪੀਐਮ ਕ੍ਰਿਸ ਹਿਪਕਿੰਸ ਨੇ ਕਿਹਾ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ। ਉਨ੍ਹਾਂ ਕਿਹਾ- ਇਹ ਰਾਸ਼ਟਰੀ ਸੁਰੱਖਿਆ ਲਈ ਖ਼ਤਰੇ ਨਾਲ ਜੁੜਿਆ ਮਾਮਲਾ ਨਹੀਂ ਹੈ। ਟੂਰਨਾਮੈਂਟ ਯੋਜਨਾ ਮੁਤਾਬਕ ਸ਼ੁਰੂ ਹੋਵੇਗਾ। ਰਾਇਟਰਜ਼ ਮੁਤਾਬਕ ਗੋਲੀਬਾਰੀ ਉਸ ਹੋਟਲ ਦੇ ਨੇੜੇ ਹੋਈ ਜਿੱਥੇ ਨਾਰਵੇ ਦੇ ਖਿਡਾਰੀ ਠਹਿਰੇ ਹੋਏ ਹਨ। ਕਈ ਖਿਡਾਰੀਆਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਹੈ।

ਕਦੋਂ ਸ਼ੁਰੂ ਹੋਵੇਗਾ ਮਹਿਲਾ ਫੀਫਾ ਵਿਸ਼ਵ ਕੱਪ

ਦੱਸ ਦੇਈਏ ਕਿ ਮਹਿਲਾ ਫੀਫਾ ਵਿਸ਼ਵ ਕੱਪ 20 ਜੁਲਾਈ ਤੋਂ 20 ਅਗਸਤ ਤੱਕ ਆਸਟਰੇਲੀਆ ਅਤੇ ਨਿਊਜ਼ੀਲੈਂਡ ਵਿੱਚ ਹੋਣਾ ਹੈ। ਟੂਰਨਾਮੈਂਟ ਦਾ ਉਦਘਾਟਨੀ ਮੈਚ ਨਿਊਜ਼ੀਲੈਂਡ ਅਤੇ ਨਾਰਵੇ ਵਿਚਾਲੇ ਆਕਲੈਂਡ ਦੇ ਈਡਨ ਪਾਰਕ ‘ਚ ਹੀ ਹੋਣਾ ਸੀ। ਪਰ, ਇਸ ਉਦਘਾਟਨੀ ਮੈਚ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਕਲੈਂਡ ਵਿੱਚ ਖੁੱਲ੍ਹੀ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਤੋਂ ਬਾਅਦ ਸ਼ਹਿਰ ਦਾ ਨਜ਼ਾਰਾ ਹੀ ਬਦਲ ਗਿਆ। ਫੁਟਬਾਲ ਦਾ ਜੋਸ਼ ਇੱਕ ਪਲ ਵਿੱਚ ਚੁੱਪ ਵਿੱਚ ਬਦਲ ਗਿਆ।

ਅਮਰੀਕੀ ਦੁਤਾਵਾਸ ਨੇ ਦੱਸੀ ਆਪਣੇ ਖਿਡਾਰੀਆਂ ਬਾਰੇ ਜਾਣਕਾਰੀ

ਅਮਰੀਕੀ ਦੂਤਾਵਾਸ ਨੇ ਦੱਸਿਆ ਕਿ ਉਸ ਦੇ ਖਿਡਾਰੀ ਸੁਰੱਖਿਅਤ ਹਨ। ਉਨ੍ਹਾਂ ਕਿਹਾ- ਵਿਸ਼ਵ ਕੱਪ ਦੇ ਉਦਘਾਟਨੀ ਸਮਾਰੋਹ ਵਿੱਚ ਰਾਸ਼ਟਰਪਤੀ ਵਫ਼ਦ ਦੀ ਅਗਵਾਈ ਕਰਨ ਵਾਲੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੇ ਪਤੀ ਡਗਲਸ ਐਮਹੋਫ ਸਾਰੇ ਖਿਡਾਰੀਆਂ ਸਮੇਤ ਸੁਰੱਖਿਅਤ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Auckland Shooting inFifa World Cup Teamsinternational newsNew Zealandpro punjab tvpunjabi newssports newsWomen's Football World Cup
Share204Tweet128Share51

Related Posts

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.