ਸ਼ਨੀਵਾਰ, ਜੁਲਾਈ 19, 2025 04:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sangrur Farmers Protest: ਪੱਕੇ ਕਿਸਾਨ ਮੋਰਚੇ ਦੇ 14ਵੇਂ ਦਿਨ ਵੀ ਸੀਐਮ ਦੀ ਕੋਠੀ ਦੇ ਘਿਰਾਓ ‘ਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਲੋਕਾਂ ਦਾ ਇਕੱਠ

Farmers Protest: ਪੱਕੇ ਕਿਸਾਨ ਮੋਰਚੇ ਦੇ 14ਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਹੋਇਆ।

by propunjabtv
ਅਕਤੂਬਰ 22, 2022
in ਪੰਜਾਬ
0

ਸੰਗਰੂਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ 14ਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਹੋਇਆ। ਠਾਠਾਂ ਮਾਰਦੇ ਇਸ ਇਕੱਠ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ।

ਉਨ੍ਹਾਂ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਯਾਦ ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰਤ ਦਿੱਤਾ ਜਾਵੇ। ਇਸਦੀ ਨਾਂ-ਮਾਤਰ ਵਰਤੋਂ ਬਾਰੇ 27-7-22 ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ।

ਕਿਸਾਨਾਂ ਦੀਆਂ ਮੁੱਖ ਮੰਗਾਂ

ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਮੁੱਖ ਮੰਤਰੀ ਨੇ ਮੰਗ ਪੱਤਰ ਸਮੇਤ ਛੇ ਦਿਨ ਪਹਿਲਾਂ ਸ਼ਹੀਦ ਹੋਏ ਕਿਸਾਨ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਸਬੰਧੀ ਚੁੱਪ ਧਾਰੀ ਹੋਈ ਹੈ। ਮੰਗ ਪੱਤਰ ਵਿੱਚ ਕਿਸਾਨਾਂ ਨੇ ਪੰਜਾਬ ਦੇ ਹਿੱਸੇ ਵਿੱਚ ਆਉਂਦੇ ਦਰਿਆਵਾਂ ਦੇ ਪਾਣੀ ਦੀ ਵਰਤੋਂ ਲਈ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਦੇਣ ਦੀ ਮੰਗ ਕੀਤੀ। ਇਸ ਦੀ ਮਾਮੂਲੀ ਵਰਤੋਂ ਸਬੰਧੀ 27 ਜੁਲਾਈ ਨੂੰ ਲੋਕ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕਰਨ ਦੀ ਵੀ ਮੰਗ ਕੀਤੀ ਗਈ ਹੈ।

ਇਸ ਦੇ ਨਾਲ ਹੀ ਕਿਸਾਨਾਂ ਨੇ ਫਿਰੋਜ਼ਪੁਰ ਦੇ ਜੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਸਮੂਹ ਨਾਲ ਹੋਏ ਸਮਝੌਤੇ ਅਨੁਸਾਰ ਇਸ ਫੈਕਟਰੀ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ। ਕਿਸਾਨਾਂ ਨੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਸਬੰਧੀ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਵਿਸ਼ਵ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ।

‘ਹੱਕ ਮਿਲਣ ‘ਤੇ ਹੀ ਵਾਪਸੀ ਹੋਵੇਗੀ’

ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣਾ ਹੱਕ ਲੈਣ ਤੋਂ ਬਾਅਦ ਹੀ ਵਾਪਸ ਪਰਤਣਗੇ। ਕਿਸਾਨਾਂ ਨੇ ਕਿਹਾ ਕਿ ਉਹ ਪੱਕੇ ਮੋਰਚੇ ਨਾਲ ਬੈਠੇ ਹਨ ਪਰ ਇਹ ਸੰਘਰਸ਼ ਕਦੋਂ ਤੱਕ ਜਾਰੀ ਰਹੇਗਾ, ਇਸ ਬਾਰੇ ਸਰਕਾਰ ਨੂੰ ਸੋਚਣਾ ਪਵੇਗਾ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਭਾਗ ਲੈ ਰਹੇ ਹਨ। ਇਨ੍ਹਾਂ ਵਿੱਚ ਮਜ਼ਦੂਰ, ਨੌਜਵਾਨ ਤੋਂ ਇਲਾਵਾ ਔਰਤਾਂ ਵੀ ਸ਼ਾਮਲ ਹਨ।

ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਦੀ ਟੀਮ ਵੱਲੋਂ ਇਨਕਲਾਬੀ ਨਾਟਕ “ਭਟਕਦੇ ਪਰਿੰਦੇ” ਖੇਡਿਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੁਦਾਗਰ ਸਿੰਘ ਘੁਡਾਣੀ ਨੇ ਨਿਭਾਈ।

Tags: Bharatiya Kisan Union (Ekta-Ugrahan)cm mannfarmers protestMann governmentPakka Kisan Morchapro punjab tvpunjab farmerspunjab newssangrur
Share216Tweet135Share54

Related Posts

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਸ੍ਰੀ ਦਰਬਾਰ ਸਾਹਿਬ ਨੂੰ ਮਿਲੀ ਧਮਕੀ ਮਾਮਲੇ ‘ਚ ਆਈ ਵੱਡੀ ਅਪਡੇਟ, ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੁਲਾਈ 18, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025
Load More

Recent News

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

PM ਮੋਦੀ ਦੀ ਮੋਹਿਤਾਰੀ ‘ਚ ਜਨਸਭਾ, ਕਹੀਆਂ ਇਹ ਗੱਲਾਂ

ਜੁਲਾਈ 18, 2025

ਪੰਜਾਬ ਸਰਕਾਰ ਦੀ ਭਿਖਾਰੀਆਂ ‘ਤੇ ਕਾਰਵਾਈ, 18 ਥਾਵਾਂ ‘ਤੇ ਕੀਤੀ ਗਈ ਰੇਡ

ਜੁਲਾਈ 18, 2025

ਖਾਣੇ ਦੇ ਸਵਾਦ ਤੋਂ ਇਲਾਵਾ, ਲਸਣ SKIN ਲਈ ਵੀ ਹੈ ਵਧੇਰੇ ਫਾਇਦੇਮੰਦ, ਜਾਣ ਹੋ ਜਾਓਗੇ ਹੈਰਾਨ

ਜੁਲਾਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.