Lahore: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਯਾਤਰੀਆਂ ਨੂੰ ਨਨਕਾਣਾ ਸਾਹਿਬ ਲੈ ਕੇ ਜਾ ਰਹੀ ਵਿਸ਼ੇਸ਼ ਰੇਲਗੱਡੀ ਦੇ 9 ਡੱਬੇ ਅੱਜ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਪਟੜੀ ਤੋਂ ਉਤਰ ਗਏ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 8 ਨਵੰਬਰ ਨੂੰ ਮਨਾਇਆ ਜਾਵੇਗਾ। ਪਾਕਿਸਤਾਨ ਰੇਲਵੇ ਸੂਬੇ ਦੇ ਬੁਲਾਰੇ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੂੰ ਲੈ ਕੇ ਵਿਸ਼ੇਸ਼ ਰੇਲ ਗੱਡੀ ਕਰਾਚੀ ਤੋਂ ਨਨਕਾਣਾ ਸਾਹਿਬ ਜਾ ਰਹੀ ਸੀ ਕਿ ਸ਼ੋਰਕੋਟ ਅਤੇ ਪੀਰ ਮਹਿਲ ਰੇਲਵੇ ਸਟੇਸ਼ਨਾਂ ਵਿਚਕਾਰ ਸ਼ਾਮ ਕਰੀਬ 7.55 ਵਜੇ ਇਸ ਦੀਆਂ 9 ਬੋਗੀਆਂ ਪਟੜੀ ਤੋਂ ਉਤਰ ਗਈਆਂ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਬਚਾਅ ਟੀਮਾਂ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਇਹ ਪਤਾ ਨਹੀਂ ਲੱਗਿਆ ਕਿ ਰੇਲਗੱਡੀ ’ਚ ਭਾਰਤ ਦੇ ਸਿੱਖ ਸ਼ਰਧਾਲੂ ਵੀ ਸਨ ਜਾਂ ਨਹੀਂ। ਇਸ ਦੌਰਾਨ ਸੰਘੀ ਮੰਤਰੀ ਖਵਾਜਾ ਸਾਦ ਰਫੀਕ ਨੇ ਘਟਨਾ ਦੀ ਜਾਂਚ ਲਈ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜੋ : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਨਵੰਬਰ, 2022)
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h