ਜਲੰਧਰ ਦੇ ਥਾਣਾ ਭਾਰਗਵ ਕੈਂਪ ਦੇ ਏਰੀਆ ‘ਚ ਦੋ ਬੱਚਿਆਂ ਦੇ ਪਿਤਾ ਨੇ ਇੱਕ ਨਾਬਾਲਿਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ।ਦੋਸ਼ੀ ਨੇ ਕੰਜਕਾਂ ਪੂਜਨ ਵਾਲੇ ਦਿਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ।
ਪੁਲਿਸ ਨੇ ਇਸ ਮਾਮਲੇ ‘ਚ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤਾ ਗਿਆ ਦੋਸ਼ੀ ਦੀ ਪਛਾਣ ਵੀਰਚੰਦਰ ਨਿਵਾਸੀ ਖੁਰਲਾ ਕਿੰਗਰਾ ਦੇ ਰੂਪ ‘ਚ ਹੋਈ ਹੈ।ਗ੍ਰਿਫਤਾਰੀ ਦੀ ਪੁਸ਼ਟੀ ਥਾਣਾ ਭਾਰਗਵ ਕੈਂਪ ਦੇ ਐਸਆਈ ਹਰਦੇਵ ਸਿੰਘ ਨੇ ਕੀਤੀ ਹੈ।ਜਾਣਕਾਰੀ ਮੁਤਾਬਕ ਸਕੂਲ ਤੋਂ ਵਾਪਸ ਆਉਂਦੇ ਸਮੇਂ ਦੋਸ਼ੀ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ।