ਪਾਕਿਸਤਾਨ ‘ਚ ਮਹਿੰਗਾਈ ਵਿਚਾਲੇ, ਨਵੀਂ ਚੁਣੀ ਗਈ ਸਰਕਾਰ ਨੇ ਅਗਲੇ ਪੰਦਰਵਾੜੇ ਲਈ ਪੈਟਰੋਲ ਦੀਆਂ ਕੀਮਤਾਂ ‘ਚ 9.66 ਪ੍ਰਤੀ ਲਿ. ਵਧਾਉਣ ਦਾ ਐਲਾਨ ਕੀਤਾ।ਰਿਪੋਰਟ ਮੁਤਾਬਲ ਈਦ-ਉਲ ਫਿਤਰ ਤੋਂ ਪਹਿਲਾਂ ਕੀਤੇ ਗਏ ਐਲਾਨ ‘ਚ ਵਿੱਤ ਮੰਤਰਾਲਾ ਨੇ ਕਿਹਾ ਕਿ ਪੈਟਰੋਲ ਦੀ ਨਵੀਂ ਕੀਮਤ 1 ਅਪ੍ਰੈਲ਼ ਭਾਵ ਅੱਜ ਤੋਂ ਲਾਗੂ ਹੋਵੇਗੀ, ਜਿਵੇਂ ਕਿ ਤੇਲ ਅਤੇ ਗੈਸ ਰੈਗੂਲੇਟਰੀ ਅਥਾਰਟੀ ਵਲੋਂ ਸ਼ਿਫਾਰਿਸ਼ ਕੀਤੀ ਗਈ ਹੈ।ਇਸ ਨਵੇਂ ਵਾਧੇ ਤਂ ਬਾਅਦ ਪੈਟਰੋਲ ਦੀ ਕੀਮਤ 279.75 ਰੁ. ਤੋਂ ਵੱਧ ਕੇ 289.41 ਰ. ਪ੍ਰਤੀ ਲਿਟਰ ਹੋ ਗਈ ਜਦੋਂ ਕਿ ਹਾਈ ਸਪੀਡ ਡੀਜ਼ਲ ਦੀ ਕੀਮਤ 3.32 ਰੁ. ਘੱਟ ਕੇ 282.24 ਰ. ਪ੍ਰਤੀ ਲਿਟਰ ਹੋ ਗਈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 01 ਅਪ੍ਰੈਲ 2024 ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ 14 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਆਓ ਜਾਣਦੇ ਹਾਂ ਵੱਖ-ਵੱਖ ਖੇਤਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਕੀ ਹਨ ਰੇਟ।
ਕੱਚੇ ਤੇਲ ਦੀ ਕੀਮਤ
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਵਾਧਾ ਹੋਇਆ ਹੈ। ਬ੍ਰੈਂਟ ਕਰੂਡ 86.95 ਡਾਲਰ ਪ੍ਰਤੀ ਬੈਰਲ ‘ਤੇ ਵਪਾਰ ਕਰ ਰਿਹਾ ਹੈ, ਜਦਕਿ ਡਬਲਯੂਟੀਆਈ ਕਰੂਡ 83.17 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜਦੋਂ ਕਿ ਜੇਕਰ ਅਸੀਂ ਭਾਰਤ ਦੀ ਗੱਲ ਕਰੀਏ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ (ਸੋਮਵਾਰ), 01 ਅਪ੍ਰੈਲ 2024 ਨੂੰ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਹੈ।
ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਤੋਂ ਘੱਟ ਕੇ 87.62 ਰੁਪਏ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 104.21 ਰੁਪਏ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ ‘ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।