Pakistan released 80 Indian fishermen: ਪਾਕਿਸਤਾਨ ਸਰਕਾਰ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਦੇ ਅਟਾਰੀ ਵਾਹਗਾ ਬਾਰਡਰ ਤੋਂ 80 ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਬੀਐਸਐਫ ਰੇਂਜ ਅਟਾਰੀ ਵਾਹਗਾ ਬਾਰਡਰ ਤੋਂ ਬੀਐਸਐਫ ਅਧਿਕਾਰੀ ਵੱਲੋਂ ਸ਼ਨੀਵਾਰ ਦੇਰ ਰਾਤ 80 ਮਛੇਰਿਆਂ ਨੂੰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਭੇਜਿਆ ਗਿਆ। ਮਛੇਰਿਆਂ ਨੂੰ ਅੱਲਾਮਾ ਇਕਬਾਲ ਐਕਸਪ੍ਰੈਸ ਟਰੇਨ ਵਿੱਚ ਭਾਰਤ ਭੇਜਿਆ ਗਿਆ। ਉਹ ਸ਼ੁੱਕਰਵਾਰ ਨੂੰ ਲਾਹੌਰ ਪਹੁੰਚੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਾਹਗਾ ਸਰਹੱਦ ’ਤੇ ਭਾਰਤੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ। ਬੀਐਸਐਫ ਅਧਿਕਾਰੀਆਂ ਨੇ ਸਾਰੇ ਮਛੇਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ 2019 ਤੇ 20 ਦੇ ਵਿੱਚ ਇੰਨ੍ਹਾਂ ਮਛਵਾਰਿਆਂ ਨੂੰ ਕੈਦ ਕੀਤਾ ਗਿਆ ਸੀ।
ਇਨ੍ਹਾਂ ਵੱਲੋਂ ਗਲਤੀ ਨਾਲ ਪਾਕਿਸਤਾਨ ਦੀ ਸਰਹੱਦ ‘ਚ ਦਾਖਲ ਹੋਣ ਕਰਕੇ, ਪਾਕਿਸਤਾਨ ਸਰਕਾਰ ਨੇ ਸਜਾ ਦਿੱਤੀ ਸੀ। ਸਜਾ ਪੂਰੀ ਹੋਣ ਤੋਂ ਬਾਅਦ ਇਹਨਾਂ ਨੂੰ ਰਿਹਾਅ ਕੀਤਾ ਗਿਆ ਸੀ। ਅੱਜ ਦੇਰ ਰਾਤ ਪਾਕਿਸਤਾਨ ਸਰਕਾਰ ਵੱਲੋਂ ਇਹਨਾਂ ਨੂੰ ਰਿਹਾਅ ਕਰਕੇ ਅਟਾਰੀ ਵਾਘਾ ਸਰਹੱਦ ਰਾਹੀਂ ਬੀਐਸਐਫ ਰੇਂਜਰਾਂ ਦੇ ਹਵਾਲੇ ਕੀਤਾ ਗਿਆ। ਹੁਣ ਟ੍ਰੇਨ ਦੇ ਰਾਹੀਂ ਇਹਨਾਂ ਨੂੰ ਆਪਣੇ ਵਤਨ ਗੁਜਰਾਤ ਦੇ ਲਈ ਅੰਮ੍ਰਿਤਸਰ ਤੋਂ ਰਵਾਨਾ ਕੀਤਾ ਜਾਵੇਗਾ।