ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਨੂੰ ਜਲਦ ਪੂਰਾ ਕਰਦੇ ਹੋਏ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ 6640 ਕੰਪਿਊਟਰ ਅਧਿਆਪਕ ਸੇਵਾ ਨਿਭਾ ਰਹੇ ਹਨ ਜਿਹਨਾਂ ਦੀਆਂ ਸੇਵਾਵਾਂ ਨੂੰ ਰਾਜ ਸਰਕਾਰ ਵੱਲੋਂ 2011 ਵਿੱਚ ਰੈਗੂਲਰ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- Canada: ਸਰੀ ‘ਚ ਪੁਲਿਸ ਅਧਿਕਾਰੀ ਨੂੰ ਘੇਰਨ ਵਾਲੇ 40 ਪੰਜਾਬੀ ਜਲਦ ਭੇਜੇ ਜਾਣਗੇ ਭਾਰਤ ? (ਵੀਡੀਓ)
ਉਹਨਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀਆਂ ਕੁਝ ਬਹੁਤ ਹੀ ਜਾਇਜ ਮੰਗਾਂ ਉਹਨਾਂ ਦੇ ਧਿਆਨ ਵਿੱਚ ਆਈਆਂ ਸਨ ਜਿਸ ਸਬੰਧੀ ਉਹਨਾਂ ਨੇ ਇੱਕ ਅਰਧ ਸਰਕਾਰੀ ਪੱਤਰ ਪੰਜਾਬ ਰਾਜ ਦੇ ਵਿੱਤ ਮੰਤਰੀ ਨੂੰ ਲਿਖਿਆ ਹੈ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ- Bullet ‘ਤੇ ਆ ਰਹੇ ਨੌਜਵਾਨ ਨੂੰ ਮੱਝ ਨੇ ਮਾਰੀ ਟੱਕਰ, ਮੌਕੇ ‘ਤੇ ਹੀ ਮੌਤ (ਵੀਡੀਓ)
ਸ. ਬੈਂਸ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਦੀਆਂ ਮੁੱਖ ਮੰਗਾਂ ਵਿੱਚ ਸੀ.ਐਸ.ਆਰ. ਰੂਲਜ਼ ਨੂੰ ਲਾਗੂ ਕਰਵਾਉਣਾ ਅਤੇ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ।