ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹਿੰਦੂ ਆਗੂ ਦੀ ਹੱਤਿਆ ਤੋਂ ਬਾਅਦ ਪੰਜਾਬ ਭਰ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਬੰਦ ਦੇ ਐਲਾਨ ਕਾਰਨ ਅੱਜ ਬਠਿੰਡਾ ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਕਾਰਨ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਵੱਲੋਂ ਬੰਦ ਦੀ ਕਾਲ ਬਠਿੰਡਾ ਵਿਖੇ ਵਾਪਿਸ ਲੈ ਲਈ ਗਈ ਤੇ ਸਮੂਹ ਭਾਈਚਾਰਿਆਂ ਨੂੰ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਬਠਿੰਡਾ ਪੁਲਿਸ ਵੱਲੋਂ ਫਾਇਰ ਬ੍ਰਿਗੇਡ ਚੌਂਕ ਵਿੱਚ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ, ਇਸ ਸਮੇਂ ਦੰਗਾ ਰੋਕੂ ਗੱਡੀਆਂ ਅਤੇ ਟੀਨ ਤਾਇਨਾਤ ਕੀਤੇ ਗਏ ਸਨ, ਡੀ.ਐਸ.ਪੀ ਸਿਟੀ 1 ਵਿਸ਼ਵਜੀਤ ਸਿੰਘ ਮਾਨ ਨੇ ਦੱਸਿਆ ਕਿ ਸਥਿਤੀ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਲਈ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ, ਉਨ੍ਹਾਂ ਦੱਸਿਆ ਕਿ ਇਸ ਸਮੇਂ ਭਾਰੀ ਗਿਣਤੀ ‘ਚ ਪੁਲਿਸ ਬਲ ਦੰਗਾ ਰੋਕੂ ਵਾਹਨਾਂ ਨਾਲ ਤਾਇਨਾਤ ਕੀਤਾ ਗਿਆ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਕਿਸੇ ਵੀ ਘਟਨਾ ਦੀ ਸੂਰਤ ‘ਚ ਕਿਸੇ ਵੀ ਅਫਵਾਹ ਜਾਂ ਘਟਣਾ ‘ਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ।
ਡੀ.ਐਸ.ਪੀ ਵਿਸ਼ਵਜੀਤ ਸਿੰਘ ਮਾਨ ਦਾ ਬਿਆਨ
ਭਾਜਪਾ ਯੁਵਾ ਮੋਰਚਾ ਦੇ ਸੰਦੀਪ ਅਗਰਵਾਲ ਨੇ ਦੱਸਿਆ ਕਿ ਬੀਤੇ ਦਿਨੀਂ ਬਠਿੰਡਾ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਫੈਸਲਾ ਕੀਤਾ ਗਿਆ ਸੀ ਕਿ ਅੱਜ ਸਮੂਹ ਬਜ਼ਾਰ ਬੰਦ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾਵੇਗਾ ਪਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਕਾਰਨ ਬੰਦ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ ਅਤੇ ਲੋਕਾਂ ਨੂੰ ਆਪਸੀ ਭਾਈਚਾਰੇ ਦੇ ਮੱਦੇਨਜ਼ਰ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h