ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ’ਤੇ ਉਨ੍ਹਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਉਨ੍ਹਾਂ ਨੇ ਅਮਿੱਟ ਯੋਗਦਾਨ ਪਾਇਆ। ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ। ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਕੀਤੀ ਸੀ।
ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਦੇ ਚਰਨਾਂ 'ਚ ਸੀਸ ਝੁਕਾ ਕੇ ਸਿਜਦਾ ਕਰਦਾ ਹਾਂ। ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ 'ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿੱਟ ਯੋਗਦਾਨ ਪਾਇਆ।
— Narendra Modi (@narendramodi) October 11, 2022
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ, ‘‘ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਦੇ ਚਰਨਾਂ ‘ਚ ਸੀਸ ਝੁਕਾ ਕੇ ਨਮਨ ਕਰਦਾ ਹਾਂ। ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ ‘ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿੱਟ ਯੋਗਦਾਨ ਪਾਇਆ।’’ ਪ੍ਰਧਾਨ ਮੰਤਰੀ ਨੇ ਇਕ ਹੋਰ ਟਵੀਟ ’ਚ ਗੁਰੂ ਜੀ ਨੂੰ ਸਿੱਖ ਇਤਿਹਾਸ ਦੇ ਉੱਤਮ ਕਵੀ ਵੀ ਦੱਸਿਆ। ਉਨ੍ਹਾਂ ਕਿਹਾ ਕਿ ਚੌਥੇ ਗੁਰੂ ਜੀ ਦੀਆਂ ਰਚਨਾਵਾਂ ਅਤੇ ਕੰਮਾਂ ਵਿਚ ਸ਼ਰਧਾ ਦੀ ਸ਼ੁੱਧ ਅਤੇ ਪਵਿੱਤਰ ਭਾਵਨਾ ਝਲਕਦੀ ਹੈ।
ਸਿੱਖ ਇਤਿਹਾਸ ਦੇ ਉੱਤਮ ਕਵੀ ਚੌਥੇ ਸਤਿਗੁਰੂ ਜੀ ਦੀਆਂ ਰਚਨਾਵਾਂ ਵਿੱਚ ਸ਼ਰਧਾ ਦੀ ਸ਼ੁੱਧ ਤੇ ਪਵਿੱਤਰ ਭਾਵਨਾ ਝਲਕਦੀ ਹੈ।
— Narendra Modi (@narendramodi) October 11, 2022