ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਮਾਨ ਤੇ ਉਨ੍ਹਾਂ ਦੀ ਪਤਨੀ ਨੇ ਪਰਿਕਰਮਾ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੁੱਖ ਮੰਤਰੀ ਮਾਨ ਦੀ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਸੀ।
ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਇੱਥੇ ਪਰਮ ਪਿਤਾ ਪ੍ਰਮਾਤਮਾ ਦਾ ਆਸ਼ੀਸ਼ ਲੈਣ ਲਈ ਆਏ ਹਾਂ। ਪ੍ਰਮਾਤਮਾ ਲੋਕਾਂ ‘ਚ ਨਿਵਾਸ ਕਰਦਾ ਹੈ ਤੇ ਲੋਕਾਂ ਨੇ ਮੇਰੇ ‘ਤੇ ਵਿਸ਼ਵਾਸ਼ ਕਰ ਬਹੁਤ ਵੱਡੀ ਜ਼ਿੰਮੇਵਾਰੀ ਲਾਈ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਨ ਦੇ ਲਈ ਆਇਆ ਹਾਂ ਕਿ ਪ੍ਰਮਾਤਮਾ ਮੈਨੂੰ ਇਹ ਜ਼ਿੰਮੇਵਾਰੀ ਨਿਭਾਉਣ ਦਾ ਬਲ ਬਖਸ਼ੇ ਜਿਸ ਨਾਲ ਮੈਂ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ਼ ‘ਤੇ ਖਰਾ ਉਤਰ ਸਕਾ।