Martyrdom Day of Chhote Sahibzades: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਮੂਲਮੰਤਰ ਦਾ ਜਾਪ ਕਰਨ ਸੰਗਤਾਂ- ਸ਼੍ਰੋਮਣੀ ਕਮੇਟੀ
SGPC: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Jathedar Singh Sahib Giani Harpreet Singh) ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ (Baba Zorawar Singh Ji, Baba Fateh Singh Ji) ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ (Mata Gujri Ji’s martyrdom day) ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਸੰਗਤ ਨੂੰ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਵਿਚ ਵੱਸਦੀਆਂ ਸੰਗਤਾਂ ਸ਼ਹੀਦੀ ਦਿਹਾੜੇ ਮੌਕੇ ਸ਼ਮੂਲੀਅਤ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 28 ਦਸੰਬਰ ਨੂੰ ਸਵੇਰੇ 10:00 ਵਜੇ 10 ਮਿੰਟ ਵਾਸਤੇ ਮੂਲਮੰਤਰ ਦੇ ਜਾਪ ਨਾਲ ਜੁੜਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ।
ਦੇਸ਼ ਵਿਦੇਸ਼ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਾਹਿਬਜ਼ਾਦਿਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਮੂਲਮੰਤਰ ਦਾ ਜਾਪ ਕਰਕੇ ਸਤਿਕਾਰ ਭੇਟ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h