ਸ਼ਨੀਵਾਰ, ਜਨਵਰੀ 17, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ 12 ਮਾਰਚ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਵੱਖ-ਵੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਹਨ।

by ਮਨਵੀਰ ਰੰਧਾਵਾ
ਮਾਰਚ 11, 2023
in ਪੰਜਾਬ
0

Amritsar News: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 12 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਫ਼ਤਹਿ ਮਾਰਚ) ਸਜਾਇਆ ਜਾਵੇਗਾ।

ਸ਼ਹੀਦੀ ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ ਅਤੇ ਇਸ ਤੋਂ ਇਲਾਵਾ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਅਤੇ ਮੁੱਖ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਕੁਲਵਿੰਦਰ ਸਿੰਘ ਰਮਦਾਸ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨਾਲ ਇਕੱਤਰਤਾ ਕਰਕੇ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਵੱਖ-ਵੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਹਨ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਰਵਾਇਤਾਂ ਅਨੁਸਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ 12 ਮਾਰਚ ਨੂੰ ਸਵੇਰੇ 9:00 ਵਜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਆਰੰਭ ਹੋਵੇਗਾ। ਇਸ ਨਗਰ ਕੀਰਤਨ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਸ਼ਤਾਬਦੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿਚ ਹਾਥੀ, ਘੋੜੇ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ, ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪ੍ਰਦਾਵਾਂ ਅਤੇ ਸਭਾ-ਸੁਸਾਇਟੀਆਂ ਦੇ ਨਾਲ-ਨਾਲ ਗਤਕਾ ਪਾਰਟੀਆਂ ਵੀ ਹਾਜ਼ਰੀ ਭਰਨਗੀਆਂ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਘੰਟਾ ਘਰ, ਜ਼ਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਂਕ, ਰਾਮ ਬਾਗ, ਹਾਥੀ ਗੇਟ, ਲਾਹੋਰੀ ਗੇਟ, ਖ਼ਜ਼ਾਨਾ ਗੇਟ, ਹਕੀਮਾਂ ਗੇਟ, ਭਗਤਾਂ ਵਾਲਾ ਗੇਟ, ਬਾਬਾ ਜੱਸਾ ਸਿੰਘ ਰਾਮਗੜ੍ਹੀਆਂ ਗੇਟ, ਚਾਟੀਵਿੰਡ ਗੇਟ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਸੰਪੂਰਨ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 12 ਮਾਰਚ ਦੀ ਸ਼ਾਮ ਨੂੰ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਹੋਣਗੇ। 13 ਮਾਰਚ ਨੂੰ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਜਸ ਨਾਲ ਜੋੜਨਗੇ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਸ਼ਤਾਬਦੀ ਮੌਕੇ 14 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਸਮਾਗਮ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਪੰਥਕ ਦਲਾਂ, ਸਿੱਖ ਸੰਪ੍ਰਦਾਵਾਂ ਦੇ ਮੁਖੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੌਰਾਨ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarHarjinder Singh DhamiJathedar Sri Akal Takht SahibMartyrdom of Akali Baba Phula SinghNagar Kirtanpro punjab tvpunjab newspunjabi newsShiromani Panth Akali Buddha
Share200Tweet125Share50

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.