ਬੇਹੱਦ ਦੁਖ਼ਦ: ਵੀਰਵਾਰ ਨੂੰ ਨੌਜਵਾਨ ਨੇ ਜਾਣਾ ਸੀ ਕੈਨੇਡਾ ਅਚਾਨਕ ਫਟੀ ਦਿਮਾਗ ਦੀ ਨਸ, ਹੋਈ ਮੌ.ਤ
ਗੁਰਦਾਸਪੁਰ ਦੇ ਪਿੰਡ ਵਡਾਲਾ ਬਾਂਗਰ ਵਿਖੇ ਲੱਖਾਂ ਰੁ. ਖਰਚ ਕਰਕੇ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਰਾਜਵਿੰਦਰ ਸਿੰਘ 27 ਸਾਲਾ ਦੀ ਅਚਾਨਕ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਰਾਜਵਿੰਦਰ ਸਿੰਘ ਪੁੱਤਰ ਦਲਬੀਰ ਸਿੰਘ ਦਾ ਕੈਨੇਡਾ ਦਾ ਵੀਜ਼ਾ ਆਇਆ ਹੋਇਆ ਸੀ ਤੇ ਵੀਰਵਾਰ ਨੂੰ ਕੈਨੇਡਾ ਜਾਣ ਲਈ ਜਹਾਜ਼ ਦੀਆਂ ਟਿਕਟਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਸੀ ਕਿ ਅਚਾਨਕ ਬੀਤੀ ਰਾਤ ਜਦੋਂ ਉਸਦੇ ਪਰਿਵਾਰਕ ਮੈਂਬਰ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਪਿੰਡ ਬਾਂਗਰ ‘ਚ ਬਾਬਾ ਜੀਵਨ ਸਿੰਘ ਗੁਰਦੁਆਰਾ ਸਾਹਿਬ ਵਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੀ ਸੇਵਾ ਕਰਨ ਲਈ ਪਰਿਵਾਰਕ ਮੈਂਬਰਾਂ ਨੇ ਘਰ ‘ਚ ਸੰਗਤਾਂ ਦੇ ਆਉਣ ਦੀ ਤਿਆਰੀ ਕਰ ਰਹੇ ਸਨ ਤਾਂ ਰਾਜਵਿੰਦਰ ਸਿੰਘ ਦੇ ਨੱਕ ‘ਚੋਂ ਖੂਨ ਆਉਣਾ ਸ਼ੁਰੂ ਹੋ ਗਿਆ ਤੇ ਉਸਦੀ ਮੌਤ ਹੋ ਗਈ।