ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਦੇ ਮੌਕੇ ‘ਤੇ 26 ਦਸੰਬਰ 2022 ਨੂੰ ਦਿੱਲੀ ਦੇ ਮੇਜਰ ਧਿਆਨਚੰਦ ਰਾਸ਼ਟਰੀ ਸਟੇਡੀਅਮ ‘ਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ‘ਚ ਸ਼ਾਮਿਲ ਹੋਏ।ਪ੍ਰੋਗਰਾਮ ‘ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜਰ ਰਹੇ।ਪੀਐੱਮ ਮੋਦੀ ਨੇ ਟਵਿੱਟਰ ‘ਤੇ ਕਿਹਾ, ‘ਵੀਰ ਬਾਲ ਦਿਵਸ ‘ਤੇ ਅਸੀਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਬਹਾਦਰੀ ਨੂੰ ਯਾਦ ਕਰਦੇ ਹਾਂ।
ਅਸੀਂ ਗੁਰੂ ਗੋਬਿੰਦ ਸਿੰਘ ਜੀ ਦੀ ਬਹਾਦਰੀ ਨੂੰ ਵੀ ਯਾਦ ਕਰਦੇ ਹਾਂ।ਇਸ ਸਾਲ 9 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਦੇ ਜਨਮਦਿਹਾੜੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤੀ ਸੀ ਕਿ 26 ਦਸੰਬਰ ਨੂੰ ਸਿਖ ਗੁਰੂ ਦੇ ਪੁੱਤਰਾਂ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਤੇ ਫਤਿਹ ਸਿੰਘ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ।
26 ਦਸੰਬਰ ਨੂੰ ਸਰਹਿੰਦ ਦੇ ਨਵਾਜ਼ ਵਜ਼ੀਰ ਖਾਨ ਨੇ ਮਾਤਾ ਗੁਜਰੀ ਤੇ ਦੋਵਾਂ ਬੇਟਿਆਂ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਨੂੰ ਠੰਡਾ ਬੁਰਜ ‘ਚ ਖੁੱਲ੍ਹੇ ਆਸਮਾਨ ‘ਚ ਕੈਦ ਕਰ ਦਿੱਤਾ।
ਵਜੀਰ ਖਾਨ ਨੇ ਦੋਵਾਂ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੀ ਕਚਹਿਰੀ ‘ਚ ਬੁਲਾਇਆ ਤੇ ਡਰਾ-ਧਮਕਾਕੇ ਉਨ੍ਹਾਂ ਨੂੰ ਧਰਮ ਪਰਿਵਰਤਨ ਕਰਨ ਨੂੰ ਕਿਹਾ, ਪਰ ਦੋਵਾਂ ਸਾਹਿਬਜ਼ਾਦਆਂ ਨੇ ਜੋ ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ ਦੇ ਜੈਕਾਰੇ ਲਗਾਉਂਦੇ ਹੋਏ ਇਸਲਾਮ ਕਬੂਲ ਕਰਨ ਤੋਂ ਮਨ੍ਹਾਂ ਕਰ ਦਿੱਤਾ।ਵਜ਼ੀਰ ਖਾਨ ਨੇ ਫਿਰ ਧਮਕੀ ਦਿੰਦੇ ਹੋਏ ਕਿਹਾ ਕਿ ਕੱਲ੍ਹ ਤੱਕ ਜਾਂ ਤਾਂ ਧਰਮ ਪਰਿਵਰਤਨ ਕਰੋ ਜਾਂ ਮਰਨ ਲਈ ਤਿਆਰ ਰਹੋ।ਕਹਿੰਦੇ ਹਨ ਕਿ ਅਗਲੇ ਦਿਨ ਠੰਡੇ ਬੁਰਜ ‘ਚ ਕੈਦ ਮਾਤਾ ਗੁਜਰੀ ਨੇ ਦੋਵਾਂ ਸਾਹਿਬਜ਼ਾਦਿਆਂ ਨੂੰ ਬੇਹੱਦ ਪਿਆਰ ਨਾਲ ਤਿਆਰ ਕਰਕੇ ਦੁਬਾਰਾ ਵਜ਼ੀਰ ਖਾਨ ਦੀ ਕਚਹਿਰੀ ‘ਚ ਭੇਜਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h