ਗਿੱਦੜਬਾਹਾ ਦੇ ਪਿੰਡ ਗਿਲਜ਼ੇਵਾਲਾ ਵਿਖੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਮਜ਼ਦੂਰ ਕਿਸਾਨ ਦੇ ਖੇਤ ਵਿਚ ਝੋਨੇ ਦੀ ਪਨੀਰੀ ਛੱਡ ਕੇ ਟਰੈਕਟਰ-ਟਰਾਲੀ ਤੇ ਵਾਪਸ ਮੁੜ ਰਹੇ ਸਨ ਤਾਂ ਅਚਾਨਕ ਨੀਵੀਆਂ ਤਾਰਾਂ ਹੋਣ ਕਾਰਨ ਆ ਹਾਦਸਾ ਵਾਪਰ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਪੰਚ ਦਲਜੀਤ ਸਿੰਘ ਮਾਨ ਨੇ ਦੱਸਿਆ ਕਿ ਟਰਾਲੀ ਵਿੱਚ ਸਵਾਰ ਹੋ ਕੇ ਮਜਦੁਰ ਕੋਠੇ ਸੰਤਾ ਸਿੰਘ ਦੇ ਖੇਤ ਵਿੱਚ ਝੋਨਾ ਲਗਾਉਣ ਲਈ ਕਰੀਬ 8 ਵਜੇ ਟਰਾਲੀ ਤੇ ਸਵਾਰ ਹੋ ਕੇ ਵਾਪਸ ਮੁੜ ਰਹੇ ਸਨ ਤਾਂ ਉਸ ਵੇਲੇ ਕਰੰਟ ਲੱਗ ਗਿਆ।
ਉਨਾਂ ਦੱਸਿਆ ਕਿ ਤਿੰਨ ਮਜਦੁਰ ਕਰੰਟ ਦੀ ਚਪੇਟ ਵਿਚ ਆ ਗਏ ਅਤੇ ਟਰਾਲੀ ਵਿੱਚ 15 ਦੇ ਕਰੀਬ ਮਜ਼ਦੂਰ ਸਵਾਰ ਸਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਗਜੀਤ ਸਿੰਘ ਚਰਨਾ ਸਿੰਘ ਦੀ ਮੌਤ ਹੋ ਗਈ ਜਦਕਿ ਸੁਖਮੰਦਰ ਸਿੰਘ ਮਲਕੀਤ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਮੌਕੇ ਤੇ ਪਹੁੰਚ ਕੇ ਰੁਪਾਣਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕੀਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h