ਵੀਰਵਾਰ, ਮਾਰਚ 26, 2026 09:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ।

by Pro Punjab Tv
ਮਾਰਚ 3, 2026
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੇ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।” ਇਸ ਮੁਹਿੰਮ ਦੇ ਪੱਧਰ ਅਤੇ ਪ੍ਰਭਾਵ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਕ ਜਨ ਲਹਿਰ ਵਿੱਚ ਬਦਲਣ ਲਈ ਇਕ ਵਿਆਪਕ ਅਤੇ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ, “ਪਿਛਲੇ ਇਕ ਸਾਲ ਵਿੱਚ ਮਾਰਚ 2025 ਤੋਂ ਫਰਵਰੀ 2026 ਤੱਕ ਨਸ਼ਿਆਂ ਦੇ ਖ਼ਤਰੇ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ।” ਇਸ ਮੁਹਿੰਮ ਤਹਿਤ ਕੀਤੀ ਕਾਰਵਾਈ ਦਾ ਵੇਰਵਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਾ ਤਸਕਰਾਂ ਵਿਰੁੱਧ ਕੁੱਲ 36,178 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 51,648 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,277 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਅਤੇ 49 ਲੱਖ ਤੋਂ ਵੱਧ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਨਸ਼ਾ ਤਸਕਰਾਂ ਤੋਂ 16.70 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਤਸਕਰਾਂ ਨਾਲ ਸਬੰਧਤ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਜਾਂ ਢਾਹ ਦਿੱਤੀਆਂ ਗਈਆਂ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਕੁੱਲ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਲਗਪਗ 88 ਫੀਸਦੀ ਤੱਕ ਪਹੁੰਚ ਗਈ ਹੈ। ਇਹ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਨੂੰ ਦਰਸਾਉਂਦੀ ਹੈ।” ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਤੋਂ ਹੁਣ ਦੇ ਹਾਲਾਤ ਵਿੱਚ ਆਏ ਸਪੱਸ਼ਟ ਫਰਕ ਬਾਰੇ ਕਿਹਾ, “ਪੁਰਾਣੇ ਆਗੂਆਂ ਦੇ ਉਲਟ ਪੰਜਾਬ ਸਰਕਾਰ ਹੁਣ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ `ਤੇ ਤਸਕਰਾਂ ਨੂੰ ਵਧਦੇ-ਫੁੱਲਦੇ ਦੇਖਣ ਲਈ ਚੁੱਪ ਨਹੀਂ ਬੈਠੀ ਹੈ। ਅਸੀਂ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਹੈ।” ਪੰਜਾਬ ਸਰਕਾਰ ਦਾ ਦ੍ਰਿੜ੍ਹ ਇਰਾਦਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਸਰਕਾਰ ਦੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹੈ ਅਤੇ ਇਹ ਬਿਨਾਂ ਕਿਸੇ ਰੋਕ-ਟੋਕ ਤੋਂ ਲਗਾਤਾਰ ਜਾਰੀ ਰਹੇਗੀ।”

Tags: latest newslatest Updatepro punjab tvpropunjabnewsPunjab CMpunjab governmentpunjab newspunjabi news
Share200Tweet125Share50

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.