ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੈਸਲੇ ਨੂੰ ਵਿਚਾਰਨ ਲਈ ਪੀਸੀਐਮਐਸ ਐਸੋਸੀਏਸ਼ਨ ਅਤੇ ਵੱਖ-ਵੱਖ 6 ਜਥੇਬੰਦੀਆਂ ਵੱਲੋਂ ਅੱਜ ਪੂਰੇ ਸੂਬੇ ਵਿੱਚ ਹੜਤਾਲ ਕੀਤੀ ਗਈ ਹੈ। ਡਾਕਟਰਾਂ ਵੱਲੋਂ ਅੱਜ ਐਮਰਜੈਂਸੀ ਸੇਵਾਵਾਂ ਨੂੰ ਛੱਡ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਡਾਕਟਰਾਂ ਦਾ ਕਹਿਣਾ ਹੈੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ, ਜੋ ਕੋਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾ ਰਹੇ ਹਨ, ਅਤੇ ਇਸ ਦੌਰਾਨ ਉਹਨਾਂ ਵਿਚੋਂ ਵੱਡੀ ਗਿਣਤੀ ਵਿੱਚ ਕੋਰੋਨਾ ਦਾ ਸ਼ਿਕਾਰ ਹੀ ਨਹੀਂ ਹੋਏ ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ, ਸਰਕਾਰ ਉਨ੍ਹਾਂ ਦਾ ਮਨੋਬਲ ਡੇਗ ਰਹੀ ਹੈ। ਜਿਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਫੈਸਲੇ ਨੂੰ ਤੁਰੰਤ ਵਾਪਸ ਕਰਾਉਣ ਲਈ ਸੰਘਰਸ਼ ਹੋਰ ਵੀ ਤੇਜ਼ ਕਰਾਂਗੇ, ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਇਸ ਨਾਲ ਆਮ ਲੋਕਾਂ ਨੂੰ ਜੋ ਪਰੇਸ਼ਾਨੀ ਹੋਵੇਗੀ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ।