ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਕ ਵਾਰ ਫਿਰ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ ਕਰੜੇ ਸ਼ਬਦ ਬੋਲੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਕੀਮਤ ’ਤੇ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀ ਜਵਾਨੀ ਨੂੰ ਕਿਸੇ ਧਰਮ ਦੇ ਨਾਂ ’ਤੇ ਚਲਾਈਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦੇਣਗੇ।
ਉਨ੍ਹਾਂ ਕਿਹਾ ਕਿ ਇਹ ਜ਼ਮਾਨਾ ਪੜ੍ਹਾਈ ਦਾ ਹੈ। ਅਸੀਂ ਪੰਜਾਬ ਦੇ ਜਵਾਨੀ ਦੇ ਹੱਥਾਂ ਵਿਚ ਲੈਪਟਾਪ, ਆਈ ਪੈਡ, ਡਿਗਰੀਆਂ, ਵੱਡੀਆਂ-ਵੱਡੀਆਂ ਕੰਪਨੀਆਂ ਦੇ ਅਪਾਇੰਟਮੈਂਟ ਲੈੱਟਰ ਤੇ ਵਿਸ਼ਵ ਪੱਧਰ ਦੇ ਮੁਕਾਬਲਿਆਂ ਵਿਚ ਜਿੱਤੇ ਸੋਨੇ ਚਾਂਦੀ ਦੇ ਮੈਡਲ ਦੇਖਣਾ ਚਾਹੁੰਦੇ ਹਾਂ ਨਾ ਕਿ ਹਥਿਆਰ। ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਲਗਭਗ ਹਰ ਤਬਕੇ ਨੇ ਫੋਨ ਕਰਕੇ ਕਿਹਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਾ ਕੇ ਵੱਡੇ-ਵੱਡੇ ਅਫਸਰਾਂ ਵਾਲੀਆਂ ਕੁਰਸੀਆਂ ’ਤੇ ਬੈਠਿਆ ਦੇਖਣਾ ਚਾਹੁੰਦੇ ਹਾਂ। ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਅਤ ਕਰਕੇ ਉਨ੍ਹਾਂ ਨੂੰ ਇਸ ਕਾਬਲ ਬਣਾਈਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h