ਸ਼ੁੱਕਰਵਾਰ, ਅਪ੍ਰੈਲ 3, 2026 02:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ

by Pro Punjab Tv
ਮਾਰਚ 10, 2026
in Featured News, ਪੰਜਾਬ
0

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਪਾਲ ਦੇ ਭਾਸ਼ਣ ’ਤੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਰੂਪਰੇਖਾ ਪੇਸ਼ ਕੀਤੀ ਅਤੇ ਸਦਨ ਤੋਂ ਵਾਕਆਊਟ ਕਰਨ ਵਾਲੇ ਕਾਂਗਰਸੀ ਮੈਂਬਰਾਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਇਸ ਲਈ ਚਲੇ ਗਏ ਕਿਉਂਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕੀਤੀ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ ਹੈ।

ਨੌਜਵਾਨ ਸਸ਼ਕਤੀਕਰਨ ਅਤੇ ਰੁਜ਼ਗਾਰ ’ਤੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ 30,000 ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰਕੇ ਇੱਕ ਮਜ਼ਬੂਤ ਸੰਦੇਸ਼ ਨਾਲ ਕੀਤੀ ਸੀ । ਉਨ੍ਹਾਂ ਕਿਹਾ, ‘‘ ਹੁਣ ਤੱਕ ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ 63,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਸ ਇਤਿਹਾਸਕ ਪਹਿਲਕਦਮੀ ਨੇ ਨੌਜਵਾਨ ਪੀੜ੍ਹੀ ਦਾ ਭਰੋਸਾ ਸੂਬਾ ਸਰਕਾਰ ਵਿੱਚ ਹੋਰ ਬਹਾਲ ਕੀਤਾ ਹੈ ਅਤੇ ਇਸ ਨਾਲ ਨੌਜਾਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ‘ਤੇ ਵੀ ਰੋਕ ਲੱਗੀ ਹੈ।’’

ਹੁਨਰ ਵਿਕਾਸ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਅਹਿਮ ਕਦਮ ਚੁੱਕੇ ਹਨ। ਇਸ ਤੋਂ ਇਲਾਵਾ ਹੁਨਰ ਵਿਕਾਸ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਸਰਕਾਰ ਨੇ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਦੀ ਸਮਰੱਥਾ ਵਿੱਚ 20000 ਸੀਟਾਂ ਦਾ ਵਾਧਾ ਕੀਤਾ ਹੈ,।’’ ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੀਆਂ 35000 ਆਈ.ਟੀ.ਆਈ. ਸੀਟਾਂ ਵਿੱਚੋਂ ਵੀ ਕਈ ਖਾਲੀ ਰਹਿੰਦੀਆਂ ਸਨ।

ਨਸ਼ਿਆਂ ਦੇ ਮੁਕੰਮਲ ਖਾਤਮੇ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸੱਤਾਧਾਰੀ ਪਾਰਟੀਆਂ ਪੰਜਾਬ ਵਿੱਚ ਨਸ਼ਿਆਂ ਦੀ ਲਾਹਣਤ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ। ਉਨ੍ਹਾਂ ਨੇ ਸਦਨ ਨੂੰ ਯਾਦ ਦਿਵਾਇਆ ਕਿ ਬਦਨਾਮ ਸ਼ਬਦ ’ਚਿੱਟਾ’ ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੱੱਥੇ ‘ਤੇ ਮੜ੍ਹਿਆ ਗਿਆ ਸੀ। ਉਨ੍ਹਾਂ ਕਿਹਾ, “ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਵਿੱਤਰ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਸਹੁੰ ਚੁੱਕੀ ਸੀ, ਪਰ ਆਪਣੇ ਸ਼ਾਸਨ ਦੌਰਾਨ ਨਸ਼ਿਆ ਨੂੰ ਰੋਕਣ ਵਿੱਚ ਉਹ ਵੀ ਪੂਰੀ ਤਰ੍ਹਾਂ ਅਸਫਲ ਰਹੇ।’’

‘ਆਪ’ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਇਸ ਦੇ ਬਿਲਕੁਲ ਉਲਟ, ’ਆਪ’ ਸਰਕਾਰ ਆਪਣੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਦੇ ਧੰਦੇ ਨੂੰ ਮੁਕੰਮਲ ਰੂਪ ਵਿੱਖ ਖਤਮ ਕਰਨ ਲਈ ਯਤਨ ਕਰ ਰਹੀ ਹੈ।’’

ਸਮਾਜਿਕ ਨਿਆਂ ਅਤੇ ਸਮਾਨਤਾ ਬਾਰੇ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੇ ਸਮੇਂ ਨੂੰ ਯਾਦ ਕੀਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਵਕੀਲਾਂ ਦੀ ਭਰਤੀ ਦੌਰਾਨ ਅਨੁਸੂਚਿਤ ਜਾਤੀ ਰਾਖਵੇਂਕਰਨ ਦੀ ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਉਨ੍ਹਾਂ ਕਿਹਾ, ‘‘ਅੱਜ, ’ਆਪ’ ਸਰਕਾਰ ਅਧੀਨ, ਇਹ ਰਾਖਵਾਂਕਰਨ ਅਧਿਕਾਰਤ ਤੌਰ ’ਤੇ ਪੇਸ਼ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਤ 58 ਵਕੀਲਾਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।’’

ਖੇਤੀਬਾੜੀ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ’ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਆਪ ਸਰਕਾਰ ਨੇ ਹਜ਼ਾਰਾਂ ਏਕੜ ਖੇਤੀ ਯੋਗ ਜ਼ਮੀਨ ਲਈ ਨਹਿਰੀ ਪਾਣੀ ਦੀ ਸਿੰਚਾਈ ਨੂੰ ਯਕੀਨੀ ਬਣਾਇਆ ਹੈ, ਜੋ ਸਿੰਚਾਈ ਲਈ ਨਹਿਰੀ ਪਾਣੀ ਲਈ ਦਹਾਕਿਆਂ ਤੋਂ ਅਣਗੌਲਿਆ ਸਨ।’’

ਆਪਣੇ ਸੰਬੋਧਨ ਦੀ ਸਮਾਪਤੀ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੀ ਇਕਲੌਤੀ ਸਰਕਾਰ ਵਜੋਂ ਡੱਟ ਕੇ ਖੜ੍ਹੀ ਹੈ , ਜਿਸਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਸਾਰੀਆਂ ਗਰੰਟੀਆਂ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

Tags: latest newslatest Updatepro punjab tvpropunjabnewspropunjabtvpunjabPunjab Finance Minister Harpal cheema
Share200Tweet125Share50

Related Posts

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026
Load More

Recent News

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026

ਧਰਮਸ਼ਾਲਾ ਸਟੇਡੀਅਮ ‘ਚ ਬੈਡਮਿੰਟਨ ਖੇਡ ਰਹੇ ਨੌਜਵਾਨ ਦੀ ਅਚਾਨਕ ਵਿਗੜੀ ਸਿਹਤ; ਹਸਪਤਾਲ ਪਹੁੰਚਣ ਤੋਂ ਪਹਿਲਾਂ ਮੌਤ

ਅਪ੍ਰੈਲ 2, 2026

ਗੁਜਰਾਤ ‘ਚ 10 ਦਿਨਾਂ ‘ਚ ਤੀਜੀ ਵਾਰ ਭੂਚਾਲ ਦੇ ਝਟਕੇ

ਅਪ੍ਰੈਲ 2, 2026

ਨਵਾਂ ਆਮਦਨ ਕਰ ਕਾਨੂੰਨ ਲਾਗੂ: ਟੈਕਸ ਪ੍ਰਣਾਲੀ ਵਿੱਚ ਵੱਡਾ ਬਦਲਾਅ

ਅਪ੍ਰੈਲ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.