ਬੁੱਧਵਾਰ, ਮਈ 21, 2025 10:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਐਕਸ਼ਨ ਮੋਡ ‘ਚ, ਤਲਾਸ਼ੀ ਮੁਹਿੰਮ ਦੌਰਾਨ 91 ਸ਼ੱਕੀ ਵਿਅਕਤੀ ਕਾਬੂ, 76 ਐਫਆਈਆਰਜ਼ ਦਰਜ

Operation Eagle-2: ਪੰਜਾਬ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ 'ਆਪ੍ਰੇਸ਼ਨ ਈਗਲ-2’ ਚਲਾਇਆ ਗਿਆ।

by ਮਨਵੀਰ ਰੰਧਾਵਾ
ਜਨਵਰੀ 22, 2023
in ਪੰਜਾਬ
0

Republic Day 2023: ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਗਣਤੰਤਰ ਦਿਵਸ 2023 ਦੇ ਜਸ਼ਨਾਂ ਦੇ ਮੱਦੇਨਜ਼ਰ ਵਿਸ਼ੇਸ਼ ਅਭਿਆਨ ‘ਆਪ੍ਰੇਸ਼ਨ ਈਗਲ-2’’ ਚਲਾਇਆ। ਇਸ ਦਾ ਮੁਹਿੰਮ ਮਕਸੱਦ ਅਪਰਾਧਿਕ ਅਤੇ ਸਮਾਜ ਵਿਰੋਧੀ ਤੱਤਾਂ ਦੀ ਭਾਲ ਕਰਨਾ ਅਤੇ ਸਮੁੱਚੇ ਸੂਬੇ ਚੋਂ ਸ਼ੱਕੀ ਲੋਕਾਂ ਨੂੰ ਕਾਬੂ ਕਰਨਾ ਹੈ ਤਾਂ ਜੋ ਅਜਿਹੇ ਵਿਅਕਤੀਆਂ ਦੀ ਪੂਰੀ ਤਰਾਂ ਸ਼ਨਾਖਤ ਕੀਤੀ ਜਾ ਸਕੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਮੁਤਾਬਕ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਤਹਿਤ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਇਹ ਅਪਰੇਸ਼ਨ ਚਲਾਇਆ ਗਿਆ।

ਸੂਬੇ ਭਰ ’ਚ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਆਦਿ ਸੰਵੇਦਨਸ਼ੀਲ ਥਾਵਾਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਸੀਏਐਸਓ) ਚਲਾਇਆ ਗਿਆ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ‘ਚ ਨਿੱਜੀ ਤੌਰ ‘ਤੇ ਇਸ ਵਿਸ਼ੇਸ਼ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ। ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਬੱਸ ਅੱਡਿਆਂ ਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ ਹੋਟਲਾਂ ਅਤੇ ਸਰਾਵਾਂ ਦੀ ਵੀ ਚੈਕਿੰਗ ਕੀਤੀ।

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਐਸਐਸਪੀ ਵਿਵੇਕ ਸ਼ੀਲ ਸੋਨੀ ਨਾਲ ਜਿਲੇ ਵਿੱਚ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਲਈ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਸੂਬੇ ਭਰ ਵਿੱਚ 315 ਤੋਂ ਵੱਧ ਗਸ਼ਤ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸੀ। ਇਸ ਤੋਂ ਇਲਾਵਾ ਰਾਜ ਵਿੱਚ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 5000 ਤੋਂ ਵੱਧ ਪੁਲਿਸ ਮੁਲਾਜਮਾਂ ਵਾਲੇ 462 ਹਾਈ-ਟੈਕ ਨਾਕੇ ਵੀ ਲਗਾਏ ਗਏ ਤਾਂ ਜੋ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਸੂਬੇ ਦੀਆਂ ਵੱਖ-ਵੱਖ ਪੁਲਿਸ ਟੀਮਾਂ ਵੱਲੋਂ 281 ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਲੱਗਦੇ 895 ਹੋਟਲਾਂ ਅਤੇ ਸਰਾਵਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਕਰੀਬ 11939 ਸ਼ੱਕੀ ਵਿਅਕਤੀਆਂ ਤਲਾਸ਼ੀ ਕੀਤੀ ਗਈ।

ਅਪਰੇਸ਼ਨ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ, ਏਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ 76 ਐਫਆਈਆਰ ਦਰਜ ਕਰਨ ਤੋਂ ਬਾਅਦ 91ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਪਿਛਲੇ 9 ਮਹੀਨਿਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਏਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 30 ਆਧੁਨਿਕ ਰਾਈਫਲਾਂ, 191 ਰਿਵਾਲਵਰ/ਪਿਸਤੌਲ ਅਤੇ 17 ਡਰੋਨ ਬਰਾਮਦ ਕਰਕੇ 103 ਅੱਤਵਾਦੀਆਂ ਨੂੰ ਗਿ੍ਰਫਤਾਰ ਕਰਕੇ 15 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਦੀ ਗਿ੍ਰਫਤਾਰੀ , 2 ਨੂੰ ਨਿਊਟ੍ਰਾਲਾਈਜ਼ (ਬੇਅਸਰ) ਕਰਕੇ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ 510 ਹਥਿਆਰ ਅਤੇ 129 ਵਾਹਨ ਬਰਾਮਦ ਕਰਕੇ 140 ਗੈਂਗਸਟਰਾਂ/ਅਪਰਾਧਿਕ ਮਾਡਿਊਲਾਂ ਦਾ ਵੀ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।

ਏਡੀਜੀਪੀ ਅਰਪਿਤ ਸੁਕਲਾ ਨੇ ਦੁਹਰਾਇਆ ਕਿ ਅਜਿਹੇ ਆਪ੍ਰੇਸਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ADGP/IGP rank officersBhagwant Manngaurav yadavOperation Eagle-2Police DGPpro punjab tvPunjab CMpunjab governmentpunjab newspunjab policeRepublic Day celebrations 2023
Share202Tweet126Share51

Related Posts

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.