ਵੀਰਵਾਰ, ਸਤੰਬਰ 4, 2025 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀਆਂ 25 ਜੇਲ੍ਹਾਂ ‘ਚ ਤਲਾਸ਼ੀ ਅਭਿਆਨ, ‘ ਆਪ੍ਰੇਸ਼ਨ ਸਤਰਕ’ ਤਹਿਤ ਪੰਜਾਬ ਪੁਲਿਸ ਬਰਾਮਦ ਕੀਤੇ 21 ਮੋਬਾਈਲ

Checking At Patiala Central Jail: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।”

by ਮਨਵੀਰ ਰੰਧਾਵਾ
ਅਗਸਤ 2, 2023
in ਪੰਜਾਬ
0

Ops Satark by Punjab Police: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ।

ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ ਸੂਬੇ ਦੀਆਂ 25 ਜੇਲ੍ਹਾਂ– ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ , ਵਿੱਚ ਤਲਾਸ਼ੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਰਹੇ।

ਇਹ ਅਪ੍ਰੇਸ਼ਨ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ। ਇਸ ਦੌਰਾਨ ਜੇਲ੍ਹਾਂ ਦੇ ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿੱਚ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ। ਉਹਨਾਂ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।”

ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿੱਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

ਜ਼ਿਕਰਯੋਗ ਹੈ ਕਿ ਵਿਸ਼ੇਸ਼ ਡੀਜੀਪੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Adgp Prisons Arun Pal SinghChecking in Jailsgaurav yadavMobile in JailsOperation SatarkPatiala Central Jailpro punjab tvPunjab DGPPunjab Jailspunjab newspunjab policepunjabi news
Share229Tweet143Share57

Related Posts

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਹੜ੍ਹਾਂ ਤੋਂ ਪ੍ਰਭਾਵਿਤ ਜਿਲ੍ਹਿਆਂ ਬਾਰੇ ਸਾਂਝੀ ਕੀਤੀ ਇਹ ਜਾਣਕਾਰੀ

ਸਤੰਬਰ 3, 2025

ਮਨੀਸ਼ ਸਿਸੋਦੀਆ ਨੇ ਹਲਕਾ ਪੱਟੀ ਦੇ ਪਿੰਡ ਮਰੜ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਸਤੰਬਰ 3, 2025

ਅੱਜ ਹੋਵੇਗਾ ਪੰਜਾਬ ਯੂਨੀਵਰਸਿਟੀ ਦੀ ਪ੍ਰਧਾਨਗੀ ਦਾ ਫ਼ੈਸਲਾ, ਕੌਣ ਬਣ ਸਕਦਾ ਹੈ ਪ੍ਰਧਾਨ

ਸਤੰਬਰ 3, 2025
Load More

Recent News

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਬਰਨਾਲਾ ‘ਚ ਮੀਂਹ ਕਾਰਨ ਢਹਿ ਗਿਆ ਘਰ, ਸੁੱਤੇ ਪਏ ਜੋੜੇ ਦੀ ਹੋਈ ਮੌ.ਤ

ਸਤੰਬਰ 3, 2025

ਸੰਸਦ ਮੈਂਬਰ ਰਾਘਵ ਚੱਢਾ ਨੇ ਹੜ੍ਹ ਪ੍ਰਭਾਵਿਤ ਇਲਾਕੇ ਲਈ 3.25 ਕਰੋੜ ਦੇਣ ਦਾ ਕੀਤਾ ਐਲਾਨ

ਸਤੰਬਰ 3, 2025

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕੇ ‘ਚ ਲੋਕਾਂ ਦੀ ਕਰ ਰਹੇ ਮਦਦ

ਸਤੰਬਰ 3, 2025

ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਦੀ ਸੇਵਾ ‘ਚ ਜੁਟੇ MP ਸਤਨਾਮ ਸਿੰਘ ਸੰਧੂ, ਲੋਕਾਂ ਨੂੰ ਮੱਛਰਾਂ ਤੋਂ ਬਚਾਉਣ ਵਾਸਤੇ ਕਰਵਾਈ ਫੌਗਿੰਗ

ਸਤੰਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.