Weather Update: ਪੱਛਮੀ ਹਿਮਾਲੀਅਨ ਰਾਜਾਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਚੋਟੀਆਂ ‘ਤੇ ਭਾਰੀ ਬਰਫਬਾਰੀ ਹੋਈ ਹੈ। ਇਸ ਕਾਰਨ ਇਨ੍ਹਾਂ ਰਾਜਾਂ ਦੇ ਨਾਲ-ਨਾਲ ਨੇੜਲੇ ਹੋਰ ਮੈਦਾਨੀ ਰਾਜਾਂ ਵਿੱਚ ਵੀ ਠੰਢ ਵਧ ਗਈ ਹੈ। ਪੱਛਮੀ ਗੜਬੜੀ ਅਤੇ ਪੂਰਬੀ ਹਵਾਵਾਂ ਦੇ ਸੰਪਰਕ ਵਿੱਚ ਆਉਣ ਕਾਰਨ 10-12 ਜਨਵਰੀ ਦਰਮਿਆਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਜਾਣਕਾਰੀ ਮੁਤਾਬਿਕ ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ (Weather Update) ਵੀ 2-4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਅਗਲੇ ਤਿੰਨ ਦਿਨਾਂ ਲਈ ਸਮੋਗ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸਖ਼ਤ ਠੰਢ ਮਹਿਸੂਸ ਕੀਤੀ ਗਈ। ਮੰਗਲਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ (Weather Update) ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ‘ਚ 10 ਜਨਵਰੀ ਨੂੰ ਇਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਤਿੰਨ ਦਿਨਾਂ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਸੋਮਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜੰਮੂ-ਕਸ਼ਮੀਰ ‘ਚ ਪਿਛਲੇ 24 ਘੰਟਿਆਂ ‘ਚ ਭਾਰੀ ਬਰਫਬਾਰੀ ਹੋਈ ਹੈ। ਇਸ ਤੋਂ ਬਾਅਦ ਰਾਤ ਦੇ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ। ਸ੍ਰੀਨਗਰ ਵਿੱਚ ਘੱਟੋ-ਘੱਟ (Weather Update) ਤਾਪਮਾਨ ਮਨਫ਼ੀ 0.5 ਡਿਗਰੀ ਦਰਜ ਕੀਤਾ ਗਿਆ, ਜੋ ਇੱਕ ਦਿਨ ਪਹਿਲਾਂ ਮਨਫ਼ੀ 2.5 ਡਿਗਰੀ ਸੀ।
Weather Update: ਹਿਮਾਚਲ ‘ਚ 200 ਸੈਲਾਨੀਆਂ ਨੂੰ ਕੱਢਿਆ ਗਿਆ
ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ ਕਾਰਨ ਸ਼ਿਮਲਾ-ਰਾਮਪੁਰ-ਕਿਨੌਰ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਕਾਰਨ 50 ਵਾਹਨਾਂ ਵਿੱਚ ਸਵਾਰ 200 ਤੋਂ ਵੱਧ ਸੈਲਾਨੀ ਰਸਤੇ ਵਿੱਚ ਹੀ ਫਸ ਗਏ। ਪੁਲਿਸ ਨੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਹੌਲੀ-ਹੌਲੀ ਸੈਲਾਨੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਬਾਹਰ ਕੱਢਿਆ ਅਤੇ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ। ਦੂਜੇ ਪਾਸੇ ਅਟਲ (Weather Update) ਸੁਰੰਗ ਨੇੜੇ ਬਰਫ਼ਬਾਰੀ ਕਾਰਨ ਸੈਲਾਨੀਆਂ ਨੂੰ ਸੋਲਨਗਨਾਲਾ ਵਿੱਚ ਹੀ ਰੋਕ ਦਿੱਤਾ ਗਿਆ ਹੈ।
ਧੁੰਦ ਅਤੇ ਮੀਂਹ ਕਾਰਨ ਰਾਜਧਾਨੀ ਵਿੱਚ ਠੰਢ ਵਧ ਗਈ ਹੈ