ਪੰਜਾਬ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਉੱਤਰੀ ਅਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਰਹਿਣ ਵਾਲਾ ਹੈ। ਇਸ ਦੇ ਪ੍ਰਭਾਵ ਕਾਰਨ 1 ਅਤੇ 2 ਫਰਵਰੀ ਨੂੰ ਪੰਜਾਬ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਵੀ ਹੋ ਸਕਦੀ ਹੈ।