ਵੀਰਵਾਰ, ਅਪ੍ਰੈਲ 16, 2026 12:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਸਿੱਖਿਆ ਵਿਭਾਗ ‘ਚ ਬਤੌਰ ਬੀ.ਐਮ/ ਡੀ.ਐਮ ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਸਕੂਲਾਂ ਵਿੱਚ ਤੈਨਾਤੀ ਦੇ ਹੁਕਮ

ਸਿੱਖਿਆ ਮੰਤਰੀ ਮੁਤਾਬਕ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ।

by ਮਨਵੀਰ ਰੰਧਾਵਾ
ਦਸੰਬਰ 13, 2022
in ਸਿੱਖਿਆ, ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Harjot Singh Bains: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ‘ਮਿਸ਼ਨ-100 ਫੀਸਦੀ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਨ੍ਹਾਂ ਉਪਰਾਲਿਆਂ ਤਹਿਤ ਹੀ ਸਕੂਲ ਸਿੱਖਿਆ ਮੰਤਰੀ (School Education Minister) ਪੰਜਾਬ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (BM ਅਤੇ DM) ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤੈਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ।

ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਬੈਂਸ ਅਨੁਸਾਰ ‘ਮਿਸ਼ਨ-100 ਫੀਸਦੀ’ ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਇਹ ਤੈਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤੈਨਾਤ ਨਾਂ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤੈਨਾਤ ਕੀਤਾ ਜਾ ਸਕਦਾ ਹੈ। ਇਸੇ ਤਰਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤੈਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ।

ਸਿੱਖਿਆ ਮੰਤਰੀ ਮੁਤਾਬਕ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ, ਸ਼ਹਿਰੀ ਖੇਤਰ ਜਾਂ ਸ਼ਹਿਰਾਂ ਦੇ ਨੇੜਲੇ ਸਕੂਲਾਂ ਵਿੱਚ ਇਹ ਤੈਨਾਤੀਆਂ ਬਿਲਕੁਲ ਨਾਂ ਕੀਤੀਆਂ ਜਾਣ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਤੈਨਾਤੀਆਂ ਅਗਲੇ ਹੁਕਮਾਂ ਤੱਕ ਕੀਤੀਆਂ ਜਾਣਗੀਆਂ ਅਤੇ ਇਸ ਸਬੰਧੀ ਲਿਖਤੀ ਹੁਕਮ ਸੈਕੰਡਰੀ ਵਿਭਾਗ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਅੱਜ ਹੀ ਜਾਰੀ ਕੀਤੇ ਜਾਣਗੇ ਜੋ ਕਿ ਇਹਨਾਂ ਤੈਨਾਤੀਆਂ ਨੂੰ ਪਾਰਦਰਸ਼ੀ ਬਣਾਉਣ ਅਤੇ ਲਾਗੂ ਕਰਨ ਦੇ ਨਿਰੋਲ ਜ਼ਿੰਮੇਵਾਰ ਹਨ।

ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਅੱਧੀ ਛੁੱਟੀ ਤੋਂ ਪਹਿਲਾਂ ਕਿਸੇ ਵੀ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਸਬੰਧੀ ਆਨ-ਡਿਊਟੀ ਨਹੀਂ ਜਾਵੇਗਾ ਅਤੇ ਜੇਕਰ ਕਿੱਧਰੇ ਜ਼ਰੂਰੀ ਕਾਰਨਾਂ ਕਰਕੇ ਜਾਣਾ ਵੀ ਹੈ ਤਾਂ ਉਸਦੀ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਵੀ ਘੱਟ ਨਤੀਜਿਆਂ ਵਾਲੇ ਸਕੂਲਾਂ ਤੇ ਆਪਣਾ ਧਿਆਨ ਕੇਂਦਰਿਤ ਕਰਨਗੀਆਂ ਅਤੇ ਸੁਧਾਰ ਟੀਮ ਦੇ ਸਾਰੇ ਮੈਂਬਰ ਜਿਸ ਵੀ ਸਕੂਲ ਵਿੱਚ ਜਾਣਗੇ, ਉਸ ਸਕੂਲ ਦੀਆਂ ਜਮਾਤਾਂ ਨੂੰ ਪੜ੍ਹਾਉਣਗੇ ਅਤੇ ਹਦਾਇਤਾਂ ਦੇਣ ਦੀ ਬਜਾਏ ਅਧਿਆਪਕਾਂ ਤੇ ਵਿਦਿਆਰਥੀਆਂ ਸਾਹਮਣੇ ਵਿਲੱਖਣ ਪੇਸ਼ਕਾਰੀ ਕਰਕੇ ਮਾਡਲ ਅਧਿਆਪਕ ਵਜੋਂ ਪੇਸ਼ ਆਉਣਗੇ।

ਹਰਜੋਤ ਬੈਂਸ ਨੇ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਬਾਰੇ ਉਹ ਪੂਰੀ ਤਰਾਂ ਵਚਨਬੱਧ ਹਨ।

ਇਹ ਵੀ ਪੜ੍ਹੋ: SBI FD Rates Hike: SBI ਦਾ ਵੱਡਾ ਫੈਸਲਾ! ਬੈਂਕ ਨੇ FD ‘ਤੇ ਵਿਆਜ ਦਰਾਂ ‘ਚ ਕੀਤਾ ਵਾਧਾ, ਜਾਣੋ ਨਵੀਂਆਂ ਦਰਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainspro punjab tvPunjab Education Departmentpunjab governmentpunjabi newsSchool Education Minister Punjab
Share224Tweet140Share56

Related Posts

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.