ਬਠਿੰਡਾ ਸ਼ਹਿਰ ਦੀਆਂ ਸੌ ਤੋਂ ਵੱਧ ਸਰਗਰਮ ਜਥੇਬੰਦੀਆਂ ਦੇ ਮੰਚ ‘ਆਨ’ ਐਸੋਸੀਏਸ਼ਨ ਆਫ ਐਕਟਿਵ ਐਨ.ਜੀ.ਓਜ਼ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਐਸਐਸਪੀ ਬਠਿੰਡਾ ਵੱਲੋਂ ਚਾਈਨਾ ਡੋਰ ’ਤੇ ਲਾਏ ਗਏ ਸਖਤ ਫੈਂਸਲੇ ਲਈ ਧੰਨਵਾਦ ਕੀਤਾ ਹੈ।
ਆਨ ਦੇ ਕੋਆਰਡੀਨੇਟਰ ਸੋਨੂੰ ਮਹੇਸ਼ਵਰੀ ਅਤੇ ਸੰਦੀਪ ਅਗਰਵਾਲ ਨੇ ਦੱਸਿਆ ਕਿ ਹਰ ਸਾਲ ਹਜ਼ਾਰਾਂ ਨਿਰਦੋਸ਼ ਜਾਨਵਰ,ਪੰਛੀ ਅਤੇ ਲੋਕਾਂ ਨੂੰ ਚਾਈਨਾ ਡੋਰ ਨਾਲ ਨੁਕਸਾਨ ਹੁੰਦਾ ਹੈ।2007 ਤੋਂ ਪ੍ਰਸ਼ਾਸਨ ਅਤੇ ਸੰਸਥਾਵਾਂ ਵੱਲੋਂ ਵਾਰ-ਵਾਰ ਮੌਤ ਦੇ ਵਪਾਰੀਆਂ ਨੂੰ ਇਸ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਪਰ ਕੁਝ ਪੈਸਿਆਂ ਦੇ ਲਾਲਚ ਵਿੱਚ ਅਤੇ ਪਤੰਗਾਂ ਨੂੰ ਕੱਟਣ ਤੋਂ ਬਚਾਉਣ ਲਈ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਬਠਿੰਡਾ ਦੇ ਐਸਐਸਪੀ ਨੇ ਹੁਣ ਇਸ ਪਲਾਸਟਿਕ ਦੀ ਡੋਰ ਨਾਲ ਪਤੰਗ ਉਡਾਉਣ ਵਾਲੇ ਵਿਅਕਤੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਧਾਰਾਵਾਂ ਅਤੇ ਨਾਬਾਲਗ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਐਲਾਨ ਕੀਤਾ ਹੈ। ਜੋ ਕਿ ਬਠਿੰਡਾ ਪੁਲਿਸ ਦਾ ਸਲਾਘਾਯੋਗ ਕਦਮ ਹੈ। ਇਸ ਨਾਲ ਮੌਤ ਦੀ ਡੋਰ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ ਘਟੇਗੀ।
ਐਸੋਸੀਏਸ਼ਨ ਆਫ ਐਕਟਿਵ ਐਨ.ਜੀ.ਓਜ਼ ਦੀਆਂ ਜਥੇਬੰਦੀਆਂ ਨੇ ਅਪੀਲ ਕੀਤੀ ਕਿ ਪਤੰਗਾਂ ਨੂੰ ਬਚਾਉਣ ਲਈ ਲੋਕਾਂ ਦੀ ਜ਼ਿੰਦਗੀ ਨੂੰ ਨਾ ਕਟਿਆ ਜਾਵੇ।
ਨਾਬਾਲਗ ਬੱਚਿਆਂ ਦੇ ਮਾਪਿਆਂ ਨੂੰ ਆਪਣਾ ਫਰਜ਼ ਸਮਝਣਾ ਚਾਹੀਦਾ ਹੈ ਕਿ ਉਹ ਵਿਸ਼ੇਸ਼ ਧਿਆਨ ਦੇ ਕੇ ਪਲਾਸਟਿਕ ਦੀਆਂ ਡੋਰ ਦੀ ਵਰਤੋਂ ਨੂੰ ਰੋਕਣ, ਨਹੀਂ ਤਾਂ ਪੁਲਿਸ ਕਾਰਵਾਈ ਲਈ ਤਿਆਰ ਰਹਿਣ | ਅਾਨ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਥੋੜ੍ਹੇ ਪੈਸਿਆਂ ਦੇ ਲਾਲਚ ਵਿੱਚ ਇਸ ਮੌਤ ਦੇ ਜਾਲ ਨੂੰ ਨਾ ਵੇਚਣ। ਅਤੇ ਸਮਾਜ ਪ੍ਰਤੀ ਆਪਣਾ ਫਰਜ ਨਿਭਾਉਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h