ਸ਼ੁੱਕਰਵਾਰ, ਦਸੰਬਰ 26, 2025 01:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਜਾਣਕਾਰੀ ਦੇਣ ਲਈ ਉਲੀਕਿਆ ਓਰੀਐਂਟੇਸ਼ਨ ਪ੍ਰੋਗਰਾਮ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ।

by Bharat Thapa
ਫਰਵਰੀ 14, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਕਾਰਜਪ੍ਰਣਾਲੀ ਦੀ ਸੁਚਾਰੂ ਢੰਗ ਨਾਲ ਜਾਣਕਾਰੀ ਦੇਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਥੋਂ ਦੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਵਿਖੇ ਪੰਜਾਬ ਦੇ ਸਮੂਹ ਵਿਧਾਇਕਾਂ ਲਈ ਰੱਖੇ ਦੋ ਰੋਜ਼ਾ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਵਿਧਾਇਕਾਂ ਨੂੰ ਵਿਧਾਨਕ ਕਾਰਵਾਈ ਅਤੇ ਬਾਰੀਕੀਆਂ ਸਮਝਣ ਲਈ ਵਿਧਾਨ ਸਭਾ ਮੈਨੁਅਲ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਉਮੀਦ ਜਤਾਈ ਕਿ ਇਹ ਓਰੀਐਂਟੇਸ਼ਨ ਪ੍ਰੋਗਰਾਮ ਸਾਰੇ ਮੈਂਬਰਾਂ ਦਾ ਮਨੋਬਲ ਹੋਰ ਉਚਾ ਕਰੇਗਾ, ਖਾਸਕਰ ਉਨ੍ਹਾਂ ਮੈਂਬਰਾਂ ਦਾ ਜੋ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਏ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸਾਹਿਬਾਨ ਜੋ ਕੁਝ ਸਿੱਖਣਗੇ, ਉਹ ਗਿਆਨ ਭਵਿੱਖ ਵਿੱਚ ਸਦਨ ਦੇ ਅੰਦਰ ਅਤੇ ਬਾਹਰ ਉਨ੍ਹਾਂ ਦਾ ਮਾਰਗਦਰਸ਼ਨ ਕਰੇਗਾ।

ਇਸੇ ਤਰ੍ਹਾਂ ਪਹਿਲੇ ਸੈਸ਼ਨ “ਚੰਗੇ ਸ਼ਾਸਨ ਅਤੇ ਵਿਧਾਨਕ ਨਿਗਰਾਨੀ ‘ਤੇ ਆਪਸੀ ਗੱਲਬਾਤ” ਉਤੇ ਬੋਲਦਿਆਂ ਰਾਜ ਸਭਾ ਸੰਸਦ ਮੈਂਬਰ ਸ੍ਰੀ ਸੰਜੇ ਸਿੰਘ ਨੇ ਸੰਸਦ ਜਾਂ ਵਿਧਾਨ ਸਭਾ ਵਿੱਚ ਲੋਕਾਂ ਦੇ ਅਹਿਮ ਮੁੱਦੇ ‘ਤੇ ਵਿਘਨ (ਡਿਸਰਪਸ਼ਨ) ਪਾਉਣ ਦੀ ਕਾਰਵਾਈ ਨੂੰ ਸੰਸਦੀ ਪ੍ਰਣਾਲੀ ਦਾ ਹਿੱਸਾ ਦੱਸਿਆ। ਉਨ੍ਹਾਂ ਮਿਸਾਲ ਦਿੱਤੀ ਕਿ ਜੇ ਖੇਤੀਬਾੜੀ ਕਾਨੂੰਨ ਨਾ ਲਿਆਉਣ ਸਬੰਧੀ ਸਾਡੇ “ਵਿਘਨ” ਨੂੰ ਸਮਾਂ ਰਹਿੰਦਿਆਂ ਵੇਖ ਲਿਆ ਜਾਂਦਾ ਤਾਂ ਸੱਤਾਧਾਰੀ ਧਿਰ ਨੂੰ ਇੱਕ ਸਾਲ ਤੱਕ ਸੰਘਰਸ਼ ਨਾ ਝੱਲਣਾ ਪੈਂਦਾ।

ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ਸਵਰਗੀ ਸ੍ਰੀ ਅਰੁਣ ਜੇਤਲੀ ਅਤੇ ਸਵਰਗੀ ਸ੍ਰੀਮਤੀ ਸੁਸ਼ਮਾ ਸਵਰਾਜ ਵੀ ਮੰਨਦੇ ਸਨ ਕਿ ਵਿਰੋਧੀ ਧਿਰ ਵੱਲੋਂ ਸਦਨ ਦੀ ਕਾਰਵਾਈ ਨੂੰ “ਡਿਸਰਪਟ” ਕਰਨਾ ਵੀ ਲੋਕਤੰਤਰ ਦਾ ਇੱਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਆਪਣੀ ਗੱਲ ਰੱਖਣ ਲਈ ਸਿਫ਼ਰ ਕਾਲ, ਕਿਸੇ ਬਿਲ ‘ਤੇ ਬੋਲਣ ਸਮੇਂ ਸੁਝਾਅ ਦੇਣ ਅਤੇ ਪ੍ਰਾਈਵੇਟ ਬਿਲ ਵਾਲੇ ਸਮੇਂ ਦੌਰਾਨ ਬੋਲਣ ਦੇ ਮੌਕੇ ਦਾ ਲਾਹਾ ਲੈਣਾ ਚਾਹੀਦਾ ਹੈ। ਵਿਧਾਇਕ ਇਨ੍ਹਾਂ ਮੌਕਿਆਂ ‘ਤੇ ਆਪਣੇ ਖੇਤਰ ਦੇ ਲੋਕਾਂ ਨਾਲ ਸਬੰਧਤ ਮਸਲੇ ਚੁੱਕ ਸਕਦੇ ਹਨ।

ਉਨ੍ਹਾਂ ਵਿਧਾਇਕਾਂ ਨੂੰ ਦੱਸਿਆ ਕਿ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਵਿਧਾਇਕ ਜਿੰਨੀ ਤਿਆਰੀ ਕਰਕੇ ਜਾਣਗੇ, ਉਨਾ ਲੋਕਾਂ ਦਾ ਵੱਧ ਤੋਂ ਵੱਧ ਭਲਾ ਕਰ ਸਕਦੇ ਹਨ।

ਲੋਕ ਸਭਾ ਦੇ ਸਾਬਕਾ ਸਕੱਤਰ ਜਨਰਲ ਤੇ ਦਿੱਲੀ ਵਿਧਾਨ ਸਭਾ ਸਲਾਹਕਾਰ ਸ੍ਰੀ ਪੀ.ਡੀ.ਟੀ ਅਚਾਰੀ “ਚੰਗੇ ਸ਼ਾਸਨ” ਬਾਰੇ ਬੋਲਦਿਆਂ ਕਿਹਾ ਕਿ ਗੁੱਡ ਗਵਰਨੈਂਸ ਦਾ ਕਦੇ ਵੀ ਇਹ ਅਰਥ ਨਹੀਂ ਕਿ ਕਿਸੇ ਦਾ ਬੁਲਡੋਜ਼ਰ ਨਾਲ ਘਰ ਢਾਹ ਦਿੱਤਾ ਜਾਵੇ, ਸਗੋਂ ਗੁੱਡ ਗਵਰਨੈ਼ਸ ਦਾ ਮਤਲਬ ਹੈ ਕਿ ਕਾਨੂੰਨ ਦਾ ਰਾਜ ਲਾਗੂ ਕਰਨਾ, ਸੰਵਿਧਾਨ ਨੂੰ ਜਵਾਬਦੇਹ ਹੁੰਦਿਆਂ ਸਰਕਾਰ ਚਲਾਉਣੀ ਅਤੇ ਵਿਧਾਨਪਾਲਕਾ ਤੇ ਕਾਰਜਪਾਲਕਾ ਦੇ ਆਪਸੀ ਤਾਲਮੇਲ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰਨਾ। ਉਨ੍ਹਾਂ ਕਿਹਾ ਕਿ ਚੰਗਾ ਸ਼ਾਸਨ ਦੇਣਾ ਸਰਕਾਰ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਬਣਦੀ ਹੈ।

ਸ੍ਰੀ ਅਚਾਰੀ ਨੇ ਵਿਧਾਨਕ/ਸੰਸਦੀ ਕਮੇਟੀਆਂ ਨੂੰ ਜਵਾਬਦੇਹੀ ਤੈਅ ਕਰਨ ਲਈ ਅਹਿਮ ਦੱਸਿਆ। ਉਨ੍ਹਾਂ ਇਸ ਮੌਕੇ ਪਾਰਲੀਮੈਂਟ ਦੀਆਂ ਵੱਖ-ਵੱਖ ਕਮੇਟੀਆਂ ਦੀ ਬਣਤਰ ਅਤੇ ਕਾਰਜਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪਬਲਿਕ ਅਕਾਊਂਟਸ ਕਮੇਟੀ ਸਰਕਾਰ ਵੱਲੋਂ ਖ਼ਰਚ ਕੀਤੇ ਜਾਣ ਵਾਲੇ ਇਕ-ਇਕ ਪੈਸੇ ਦਾ ਲੇਖਾ-ਜੋਖਾ ਕਰਦੀ ਹੈ ਤਾਂ ਜੋ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇ।

ਇਸ ਤੋਂ ਪਹਿਲਾਂ ਮੈਗਸੀਪਾ ਦੇ ਡਾਇਰੈਕਟਰ ਜਨਰਲ ਸ੍ਰੀ ਅਨਿਰੁੱਧ ਤਿਵਾੜੀ ਨੇ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਪਹੁੰਚੇ ਵਿਧਾਇਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਉਲੀਕਿਆ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ।

ਇਸੇ ਤਰ੍ਹਾਂ ਲੋਕ ਸਭਾ ਸਕੱਤਰੇਤ ਦਿੱਲੀ ਦੀ ਪ੍ਰਾਈਡ ਸੰਸਥਾ ਤੋਂ ਸ੍ਰੀ ਅਜੇ ਕੁਮਾਰ ਸੂਦ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਸਾਬਕਾ ਸਲਾਹਕਾਰ ਅਤੇ ਹਰਿਆਣਾ ਵਿਧਾਨ ਸਭਾ ਦੇ ਸਾਬਕਾ ਵਧੀਕ ਸਕੱਤਰ ਸ੍ਰੀ ਰਾਮ ਨਰਾਇਣ ਯਾਦਵ ਨੇ ਸੰਸਦੀ ਉਪਕਰਣ- ਪ੍ਰਥਾਵਾਂ ਅਤੇ ਕਾਰਜ-ਵਿਧੀਆਂ (ਧਿਆਨ ਦਿਵਾਊ ਨੋਟਿਸ, ਮਤੇ, ਸਿਫ਼ਰ ਕਾਲ, ਪ੍ਰਸ਼ਨ ਕਾਲ ਆਦਿ ਗਤੀਵਿਧੀਆਂ ‘ਤੇ ਚਾਨਣਾ ਪਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Kultar Singh Sandhawanlegislative processMLAsorganizedOrientation programpropunjabtvsmooth understanding
Share202Tweet127Share51

Related Posts

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025
Load More

Recent News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

DGP ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 25, 2025

ਵੱਡੇ ਉਦਯੋਗਪਤੀ SP Oswal ਦੀ ਡਿਜੀਟਲ ਗ੍ਰਿਫ਼ਤਾਰੀ ਕੇਸ ‘ਚ ਵੱਡਾ ਅਪਡੇਟ

ਦਸੰਬਰ 25, 2025

ਕਰਨਲ ਪੁਸ਼ਪਿੰਦਰ ਬਾਠ ਹਮਲੇ ਦੇ ਮਾਮਲੇ ‘ਚ ਸੀਬੀਆਈ ਨੇ ਪੰਜਾਬ ਦੇ 4 ਪੁਲਿਸ ਮੁਲਾਜ਼ਮਾਂ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਦਸੰਬਰ 25, 2025

ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 101ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਦਸੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.