Complaints for charging Exorbitant Fees and Funds by Private School: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ।
ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਨੂੰ ਜ਼ਿਲਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ।
Big Action by Education Minister @harjotbains against pvt schools for arbitrary loot🔥
➡️1600+ complaints in first 24hrs
➡️Notices issued to 30 non-compliant schools
➡️EM Task Force is verifying complaints by visiting schools
➡️Complaints can be sent at EMOfficePunjab@gmail.com pic.twitter.com/EIxf2DAY0H— AAP Punjab (@AAPPunjab) April 3, 2023
ਉਨ੍ਹਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ।
These 30 schools have been issued notices, EM Task Force is on task and verifying other complaints too. https://t.co/5CYZOmpDPF pic.twitter.com/dcmZogZdpU
— Harjot Singh Bains (@harjotbains) April 3, 2023
ਲਿਸਟ ‘ਚ ਵੇਖੋ ਜਿਨ੍ਹਾਂ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ
ਬੈਂਸ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਉਨ੍ਹਾਂ ਵਿੱਚ ਅੰਮ੍ਰਿਤਸਰ ਜ਼ਿਲੇ ਦਾ ਰਾਮ ਆਸ਼ਰਮ ਸਕੂਲ, ਅੰਮਿ੍ਰਤਸਰ, ਬਠਿੰਡਾ ਜ਼ਿਲੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ ਸਾਹਿਬ ਜ਼ਿਲੇ ਦਾ ਪਾਇਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ, ਫਾਜ਼ਿਲਕਾ ਜ਼ਿਲੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਬੋਹਰ, ਅਸਪਾਇਰ ਇੰਟਰਨੈਸ਼ਨ ਸਕੂਲ, ਗੋਬਿੰਦਗੜ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ, ਅਬੋਹਰ, ਇਸੇ ਤਰਾਂ ਗੁਰਦਾਸਪੁਰ ਜ਼ਿਲੇ ਦੇ ਗੈਲੈਕਸੀ ਸਟਾਰ ਪਬਲਿਕ ਸਕੂਲ, ਇਸੇ ਤਰਾਂ ਹੁਸ਼ਿਆਰਪੁਰ ਜ਼ਿਲੇ ਦੇ ਜਵਾਹਨਰ ਨਵੋਦਿਆ ਵਿਦਿਆਲਾ, ਫਲਾਹੀ ਇਸੇ ਤਰਾਂ ਲੁਧਿਆਣਾ ਜ਼ਿਲੇ ਦੇ ਸੇਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਸਕੂਲ, ਇਸੇ ਤਰਾਂ ਮਾਨਸਾ ਜਿਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ , ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ , ਬਾੜੇ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀਐਚਐਸ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ , ਬੁਢਲਾਡਾ, ਸੰਗਰੂਰ ਜ਼ਿਲੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਧੂਰੀ, ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ, ਬਿ੍ਰਟਿਸ਼ ਕਾਨਵੈਂਟ ਸਕੂਲ , ਸੁਨਾਮ ਅਤੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h