Accident with Overspeed Car: ਖੰਨਾ ‘ਚ ਦੇਰ ਰਾਤ ਓਵਰਸਪੀਡ ਕਾਰ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ। ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨਾਂ ਦੀ ਉਮਰ 25 ਤੋਂ 30 ਸਾਲ ਸੀ। ਇਸ ਹਾਦਸੇ ‘ਚ ਤੀਸਰਾ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ।
ਦੱਸ ਦਈਏ ਕਿ ਇਹ ਹਾਦਸਾ ਸਮਰਾਲਾ ਰੋਡ ਵਿਖੇ ਵਾਪਰਿਆ। ਜਿੱਥੇ ਇਹ ਨੌਜਵਾਨ ਸੜਕ ਦੇ ਕੋਲ ਲੱਗੇ ਸੀਮੇਂਟ ਦੇ ਬੈਂਚ ‘ਤੇ ਬੈਠੇ ਸੀ। ਜਿਨ੍ਹਾਂ ਨੂੰ ਕਾਰ ਨੇ ਕੁਚਲ ਦਿੱਤਾ, ਕਾਰ ਸਵਾਰ ਮੁੰਡਿਆਂ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਕਰਕੇ ਉਹ ਕਾਰ ਤੋਂ ਕੰਟਰੋਲ ਖੋਅ ਬੈਠੇ ਤੇ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਮਗਰੋਂ ਨੌਜਵਾਨਾਂ ‘ਤੇ ਚੜ੍ਹ ਗਈ।
ਇਸ ਮਾਮਲੇ ‘ਚ ਪੁਲਿਸ ਦੀ ਕਾਰਵਾਈ ਤੋਂ ਨਿਰਾਸ਼ ਲੋਕਾਂ ਨੇ ਪੁਲਿਸ ‘ਤੇ ਦੋਸ਼ੀਆਂ ਦਾ ਸਾਥ ਦੇਣ ਦਾ ਦੋਸ਼ ਲਾਇਆ। ਚਸਮਦੀਦ ਪਰਮਜੀਤ ਸਿੰਘ ਨੇ ਦੱਸਿਆ ਕਿ ਤਿੰਨ ਨੌਜਵਾਨ ਜਦੋਂ ਬੈਂਚ ‘ਤੇ ਬੈਠੇ ਸੀ ਤਾਂ ਤੇਜ ਰਫ਼ਤਾਰ ਨਾਲ ਕਾਰ ਆਈ। ਕਾਰ ਡਰਾਈਵਰ ਨੇ ਕੋਈ ਬ੍ਰੇਕ ਨਹੀਂ ਲਗਾਈ। ਕਾਰ ਦਰੱਖਤ ਨੂੰ ਤੋੜਦੀ ਹੋਈ ਆਟਾ ਚੱਕੀ ਦੇ ਬਾਹਰ ਪਏ ਇੱਕ ਭਾਰੀ ਪੱਥਰ ‘ਚ ਵੱਜੀ ਅਤੇ ਫਿਰ ਨੌਜਵਾਨਾਂ ‘ਤੇ ਚੜ੍ਹ ਗਈ।
ਉਨ੍ਹਾਂ ਦੱਸਿਆ ਕਿ ਪੱਥਰ ਇੱਕ ਨੌਜਵਾਨ ‘ਤੇ ਜਾ ਕੇ ਡਿੱਗਿਆ। ਉਸਦੀ ਮੌਕੇ ‘ਤੇ ਮੌਤ ਹੋ ਗਈ। ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ। ਤੀਜਾ ਵੇਂਟਿਲੇਟਰ ‘ਤੇ ਹੈ। ਪੁਲਿਸ ਜਾਂਚ ਲਈ ਆਈ ਸੀ ਤਾਂ ਕਾਰ ਵਾਲਿਆਂ ਦਾ ਹੀ ਸਾਥ ਦੇ ਰਹੀ ਸੀ। ਇੱਕ ਹੋਰ ਚਸਮਦੀਦ ਅਮਰਦੀਪ ਸਿੰਘ ਮੁਤਾਬਕ ਉਹ ਆਪਣੀ ਪਤਨੀ ਨਾਲ ਸੈਰ ਕਰ ਰਿਹਾ ਸੀ ਤਾਂ ਉਸਦੀਆਂ ਅੱਖਾਂ ਸਾਮਣੇ ਇਹ ਦਰਦਨਾਕ ਹਾਦਸਾ ਹੋਇਆ। ਕਾਰ ‘ਚ ਤਿੰਨ ਨੌਜਵਾਨ ਸਵਾਰ ਸੀ ਜਿਹਨਾਂ ਨੇ ਸ਼ਰਾਬ ਪੀਤੀ ਹੋਈ ਸੀ।
ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕਦਿਆਂ ਅਮਰਦੀਪ ਨੇ ਕਿਹਾ ਕਿ ਪੁਲਿਸ ਸਬੂਤ ਮਿਟਾਉਣ ਦੇ ਮਕਸਦ ਨਾਲ ਹਾਦਸੇ ਤੋਂ ਤੁਰੰਤ ਬਾਅਦ ਗੱਡੀ ਲੈਣ ਆ ਗਈ ਸੀ ਕਿਉਂਕਿ ਕਾਰ ‘ਚ ਸ਼ਰਾਬ ਦੀਆਂ ਬੋਤਲਾਂ ਤੇ ਹੋਰ ਸਮਾਨ ਸੀ। ਇੱਕ ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ ਉਸਦੇ ਬੇਟੇ ਦੇ ਨਾਲ ਉਸਦੇ 2 ਭਤੀਜੇ ਬੈਠੇ ਸੀ। ਉਨ੍ਹਾਂ ਨੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਚੁੱਕੇ ਤੇ ਇਨਸਾਫ ਦੀ ਮੰਗ ਕੀਤੀ।
ਦੂਜੇ ਪਾਸੇ ਪੁਲਿਸ ਨੇ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਰ ਦੀ ਸਪੀਡ ਬਹੁਤ ਤੇਜ ਸੀ। ਕਾਰ ਸਵਾਰਾਂ ਨੇ ਨਸ਼ਾ ਵੀ ਕੀਤਾ ਹੋਇਆ ਸੀ। ਜਿਸ ਕਰਕੇ ਇਸ ਹਾਦਸੇ ‘ਚ ਦੋ ਮੌਤਾਂ ਹੋਈਆਂ। ਜਦੋਂਕਿ ਤੀਜੇ ਨੌਜਵਾਨ ਨੂੰ ਚੰਡੀਗੜ੍ਹ ਦਾਖ਼ਲ ਕਰਾਇਆ ਗਿਆ। ਕਾਰ ਡਰਾਈਵਰ ਦੇ ਵੀ ਸੱਟਾਂ ਲੱਗੀਆਂ ਹਨ। ਉਸਦਾ ਵੀ ਇਲਾਜ ਚੱਲ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h